Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜਸਵੀਰ ਸਿੰਘ ਬਰੜਵਾਲ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਜ਼ਿਲਾ ਮੀਤ ਪ੍ਰਧਾਨ ਨਿਯੁਕਤ

Published On: punjabinfoline.com, Date: Apr 19, 2019

ਧੂਰੀ,19 ਅਪ੍ਰੈਲ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐੱਸ.ਸੀ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਵਿਚ ਯੂਥ ਆਗੂ ਜਸਵੀਰ ਸਿੰਘ ਬਰੜਵਾਲ ਨੂੰ ਜ਼ਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਆਪਣੀ ਇਸ ਨਿਯੁਕਤੀ ਤੇ ਜਸਵੀਰ ਸਿੰਘ ਬਰੜਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ,ਧੂਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਅਤੇ ਵਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਹਰੀ ਸਿੰਘ ਅਤੇ ਐੱਸ.ਸੀ ਵਿੰਗ ਦੇ ਜ਼ਿਲਾ ਪ੍ਰਧਾਨ ਮਲਕੀਤ ਸਿੰਘ ਚੰਗਾਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਮੈ ਉਸ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ ਅਤੇ ਉਨ੍ਹਾਂ ਕਿਹਾ ਕਿ ਮੈ ਐੱਸ ਵਰਗ ਦੇ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ ।

Tags: mahesh jindal dhuri
  • Facebook
  • twitter
  • linked in
  • Print It

Last 20 Stories