Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਲੋਕ ਸਭਾ ਸੰਗਰੂਰ ਤੋ ਪਰਮਿੰਦਰ ਢੀਂਡਸਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ – ਸੋਹੀ

Published On: punjabinfoline.com, Date: Apr 19, 2019

ਧੂਰੀ,19 ਅਪ੍ਰੈਲ (ਮਹੇਸ਼ ਜਿੰਦਲ) ਲੋਕ ਸਭਾ ਹਲਕਾ ਸੰਗਰੂਰ ਤੋ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ 19 ਮਈ ਨੂੰ ਲੋਕ ਸਭਾ ਸੰਗਰੂਰ ਦੇ ਲੋਕ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਢੀਂਡਸਾ ਦੀ ਜਿੱਤ ਨੂੰ ਇਤਿਹਾਸਕ ਜਿੱਤ ਬਣਾਉਣਗੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਪ੍ਰਕਾਸ਼ ਸਿੰਘ ਸੋਹੀ ਸਰਕਲ ਪ੍ਰਧਾਨ ਬੀ.ਜੇ.ਪੀ ਧੂਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਮੁਕਾਬਲੇ ਕਾਂਗਰਸ ਅਤੇ ਆਮ ਆਦਮੀ ਸਮੇਤ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਠਹਿਰ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਬਹੁਤ ਵਿਕਾਸ ਕੀਤਾ ਹੈ ਅਤੇ ਮੋਦੀ ਨੇ ਦੇਸ਼ ਦੇ ਲੋਕਾਂ ਦੇ ਹਿਤ ਵਿਚ ਇਤਿਹਾਸਕ ਫ਼ੈਸਲੇ ਲੈ ਕੇ ਦੇਸ਼ ਨੂੰ ਤਰੱਕੀ ਦੇ ਰਾਸਤੇ ਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੁਬਾਰਾ ਕੇਂਦਰ ਵਿਚ ਭਾਜਪਾ ਸਰਕਾਰ ਬਣੇਗੀ ਜੋ ਦੇਸ਼ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਤਰੱਕੀ ਦੇ ਰਾਹਾਂ ਤੇ ਤੋਰੇਗੀ।

Tags: mahesh jindal dhuri
  • Facebook
  • twitter
  • linked in
  • Print It

Last 20 Stories