Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਧਾਨਕ ਸਮਾਜ ਵੱਲੋਂ ਢੀਂਡਸਾ ਦੇ ਹੱਕ ਵਿਚ ਸਮਰਥਨ ਦਾ ਐਲਾਨ

Published On: punjabinfoline.com, Date: Apr 19, 2019

ਧੂਰੀ,19 ਅਪ੍ਰੈਲ (ਮਹੇਸ਼ ਜਿੰਦਲ) ਲੋਕ ਸਭ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਹੱਕ ਵਿਚ ਵੱਡੀ ਜਿੱਤ ਦਾ ਫ਼ਤਵਾ ਦੇਣਗੇ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਧੂਰੀ ਦੇ ਧਾਨਕ ਸਮਾਜ ਦੀ ਧਰਮਸ਼ਾਲਾ ਵਿਚ ਧਾਨਕ ਸਮਾਜ ਦੇ ਲੋਕਾਂ ਨੂੰ ਮਿਲਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਹਰੀ ਸਿੰਘ ਵੀ ਹਾਜ਼ਰ ਸਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਨੂੰ ਦੋ ਸਾਲ ਦਾ ਸਮਾਂ ਹੋ ਗਿਆ ਹੈ ਪ੍ਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਅਕਾਲੀ ਭਾਜਪਾ ਸਰਕਾਰ ਵੱਲੋਂ ਚਲਾਏ ਗਏ ਵਿਕਾਸ ਕਾਰਜਾਂ ਨੂੰ ਵੀ ਠੱਪ ਕਰ ਕੇ ਰੱਖ ਦਿੱਤਾ ਹੈ। ਇਸ ਮੌਕੇ ਧਾਨਕ ਸਮਾਜ ਦੇ ਪ੍ਰਧਾਨ ਸੁਰਜੀਤ ਕੁਮਾਰ ਨੇ ਵਿਸ਼ਵਾਸ ਦਵਾਇਆ ਕਿ ਸਾਡੇ ਸਮਾਜ ਵੱਲੋਂ ਪਰਮਿੰਦਰ ਢੀਂਡਸਾ ਦੇ ਹੱਕ ਵਿਚ ਫ਼ਤਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਅਜੇ ਤੱਕ ਨਸ਼ਾ ਖ਼ਤਮ ਨਹੀਂ ਹੋਇਆ ਅਤੇ ਅੱਜ ਵੀ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਇਸ ਮੌਕੇ ਐੱਸ.ਸੀ ਮੋਰਚਾ ਭਾਜਪਾ ਦੇ ਪ੍ਰਧਾਨ ਸ਼ੰਕਰ ਕੁਮਾਰ, ਹੈਪੀ, ਰਮਨ,ਰਿੰਕੂ ਕੁਮਾਰ ਤੋ ਇਲਾਵਾ ਹੋਰ ਵੀ ਹਾਜ਼ਰ ਸਨ ।

Tags: mahesh jindal dhuri
  • Facebook
  • twitter
  • linked in
  • Print It

Last 20 Stories