Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਹਿਲੇ ਖ਼ੂਨ ਦਾਨ ਕੈਂਪ ਵਿੱਚ 40 ਯੂਨਿਟ ਖੂਨ ਕੀਤਾ ਦਾਨ

Published On: punjabinfoline.com, Date: Apr 21, 2019

ਤਲਵੰਡੀ ਸਾਬੋ 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਸਟਰੇਲੀਆ ਵਿੱਚ ਦੋ ਮਹੀਨੇ ਪਹਿਲਾਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਤਲਵੰਡੀ ਸਾਬੋ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਭਗਤਾ ਦੀ ਯਾਦ ਵਿੱਚ ਪਰਿਵਾਰਿਕ ਮੈਂਬਰਾਂ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਬਠਿੰਡਾ ਤੋਂ ਪਹੁੰਚੀ ਇੱਕ ਨਿੱਜੀ ਬਲੱਡ ਬੈੰਕ ਦੀ ਟੀਮ ਨੇ ਦਾਨੀਆਂ ਦਾ ਖੂਨ ਇਕੱਤਰ ਕੀਤਾ।
ਜਾਣਕਾਰੀ ਦਿੰਦਿਆਂ ਮਿਰਤਕ ਦੇ ਪਿਤਾ ਸੁਖਦੇਵ ਸਿੰਘ ਰਿਟਾਇਰਡ ਕਾਨੂੰਗੋ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਉਕਤ ਗੁਰਪ੍ਰੀਤ ਸਿੰਘ ਨੇ ਆਪਣੀ ਮੌਤ ਤੋਂ ਕੁੱਝ ਦਿਨ ਪਹਿਲਾਂ ਹੀ ਆਪਣੇ ਸ਼ਰੀਰ ਦੇ ਅੰਗ ਲੋੜਵੰਦਾਂ ਨੂੰ ਦਾਨ ਕਰਨ ਦਾ ਬਿਆਨ ਹਲਫ਼ੀਆ ਦੇ ਦਿੱਤਾ ਸੀ ਅਤੇ ਅੱਜ ਉਸਦੇ ਇਸੇ ਮਿਸ਼ਨ ਦੇ ਤਹਿਤ ਇਹ ਖੂਨਦਾਨ ਕੈਂਪ ਲਗਾਇਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮ੍ਰਿਤਪਾਲ ਸਿੰਘ ਬਰਾੜ, ਅਮਨਦੀਪ ਸਿੰਘ, ਅਜੈ ਕੁਮਾਰ, ਜਗਤਾਰ ਸਿੰਘ, ਸਹਾਰਾ ਕਲੱਬ ਦੇ ਕੁਲਦੀਪ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਜਗਰਾਜ ਸਿੰਘ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories