Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵੋਟਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨੂੰ ਨਸ਼ੇ ਵੰਡਣ ਤੋਂ ਗੁਰੇਜ਼ ਕਰਨ- ਜਥੇਦਾਰ ਦਾਦੂਵਾਲ

Published On: punjabinfoline.com, Date: Apr 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜਿਸ ਨਸ਼ੇ ਤੋਂ ਸਾਡੇ ਗੁਰੁ ਸਾਹਿਬਾਨ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਵਰਜਿਆ ਹੋਵੇ ਚੰਦ ਵੋਟਾਂ ਲਈ ਲੋਕਾਂ ਨੂੰ ਉਹੀ ਨਸ਼ੇ ਵੰਡਣ ਵਾਲੇ ਰਾਜਨੀਤਕ ਲੋਕਾਂ ਨੂੰ ਇਸ ਅਤਿ ਮਾੜੇ ਕੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ਼ਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਬਲਜੀਤ ਸਿੰਘ ਦਾਦੂਵਾਲ ਨੇ ਰਾਜ ਕਰ ਚੁੱਕੀਆਂ ਜਾਂ ਚੋਣ ਮੈਦਾਨ ਵਿੱਚ ਉਤਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਸੀਹਤ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸੰਸਦੀ ਚੋਣਾਂ ਹੋ ਰਿਹਾ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਖਾਸ ਕਰ ਜਿਨ੍ਹਾਂ ਨੇ ਪੰਜਾਬ ਤੇ ਰਾਜ ਕੀਤਾ ਹੈ ਤੇ ਰਾਜ ਕਰਦਿਆਂ ਅਰਬਾਂ ਖਰਬਾਂ ਦੀਆਂ ਜਾਇਦਾਦਾਂ ਬਣਾਈਆਂ ਹਨ ਅਤੇ ਹੁਣ ਉਹ ਉਸ ਪੈਸੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਦੇ ਲੋਕਾਂ ਸ਼ਰਾਬ, ਅਫੀਮ, ਭੁੱਕੀ, ਸਮੈਕ, ਚਿੱਟੇ ਆਦਿ ਨਸ਼ੇ ਵਰਤਾ ਕੇ ਵੋਟਾਂ ਖ਼ਰੀਦਣਾ ਚਾਹੁੰਦੇ ਹਨ। ਪਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਬਚਾਉਣ ਨੂੰ ਲਈ ਇਨ੍ਹਾਂ ਸਿਆਸੀ ਪਾਰਟੀਆਂ ਲੋਕਾਂ ਨੂੰ ਨਸ਼ੇ ਵਰਤਾਉਣ ਦਾ ਰੁਝਾਨ ਬੰਦ ਕਰਨਾ ਚਾਹੀਦਾ ਹੈ ਜੇਕਰ ਲੋਕਾਂ ਨੂੰ ਇਹ ਸਿਆਸੀ ਲੋਕ ਕੁਝ ਦੇਣਾ ਹੀ ਚਾਹੁੰਦੇ ਹਨ ਤਾਂ ਬੇਰੁਜ਼ਗਾਰਾਂ, ਰੁਜ਼ਗਾਰ, ਸੰਪੂਰਨ ਕਰਜਾ ਮੁਆਫੀ ਤੇ ਫਸਲਾਂ ਦਾ ਪੂਰਾ ਮੁੱਲ ਦੇਣਾ ਚਾਹੀਦਾ ਹੈ। ਉਨਾਂ ਨੇ ਸਿਆਸੀ ਧਿਰਾਂ ਨੂੰ ਵੋਟਾਂ ਲਈ ਨਸ਼ੇ ਵੰਡਣ ਤੋਂ ਗੁਰੇਜ ਕਰਨ ਲਈ ਕਿਹਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories