Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਾਬਕਾ ਵਿਧਾਇਕ ਦੀ ਹਾਜਿਰੀ ਵਿੱਚ ਸ਼ੇਖਪੁਰਾ ਦੇ 50 ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ।

Published On: punjabinfoline.com, Date: Apr 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿੱਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜਨ ਸੰਪਰਕ ਤੇਜ ਕਰਨ ਦੇ ਨਾਲ ਹੀ ਲੋਕਾਂ ਵੱਲੋਂ ਆਪਣੀਆਂ ਪਸੰਦੀਦਾ ਪਾਰਟੀਆਂ ਦਾ ਪੱਲਾ ਫੜਨ ਦਾ ਰੁਝਾਨ ਵੀ ਸ਼ੁਰੂ ਹੋ ਗਿਆ ਹੈ।ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱ: ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਿਛਲੇ ਸਮੇਂ ਤੋਂ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਸ਼ੇਖਪੁਰਾ ਵਿੱਚ ਸਰਪੰਚੀ ਦੀ ਚੋਣ ਲੜ ਚੁੱਕੇ ਪਰਿਵਾਰ ਦੀ ਅਗਵਾਈ ਹੇਠ ਕਰੀਬ ਚਾਰ ਦਰਜਨ ਪਰਿਵਾਰਾਂ ਨੇ ਕਾਂਗਰਸ, ਆਪ ਅਤੇ ਕਮਿਊਨਿਸਟ ਪਾਰਟੀ ਦਾ ਸਾਥ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਅੱਜ ਪਿੰਡ ਸ਼ੇਖਪੁਰਾ ਵਿੱਚ ਸਰਪੰਚੀ ਦੀ ਚੋਣ ਲੜ ਚੁੱਕੀ ਸਵ.ਬੀਬੀ ਬਲਦੇਵ ਕੌਰ ਦੇ ਘਰ ਹੋਈ ਵੱਡੀ ਇਕੱਤਰਤਾ ਵਿੱਚ ਉਨਾਂ ਦੇ ਪਰਿਵਾਰਿਕ ਮੈਂਬਰਾਂ ਗੁਰਪਿਆਰ ਸਿੰਘ ਪਿਆਰਾ ਅਤੇ ਬਲਵੀਰ ਸਿੰਘ ਦੀ ਅਗਵਾਈ ਵਿੱਚ 50 ਪਰਿਵਾਰਾਂ ਨੇ ਸਾਬਕਾ ਵਿਧਾਇਕ ਸਿੱਧੂ ਦੀ ਹਾਜਿਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਣ ਵਾਲਿਆਂ ਵਿੱਚ ਜਿੱਥੇ ਜਿਆਦਾਤਰ ਵਰਕਰ ਕਾਂਗਰਸ ਨਾਲ ਸਬੰਧਿਤ ਸੁਣੇ ਗਏ ਉੱਥੇ ਆਪ ਦਾ ਸਰਕਲ ਪੱਧਰੀ ਆਗੂ ਹਰਮੇਲ ਸਿੰਘ ਅਤੇ ਕਮਿਊਨਿਸਟ ਪਾਰਟੀ ਦਾ ਕਾਮਰੇਡ ਬੂਟਾ ਸਿੰਘ ਵੀ ਸ਼ਾਮਿਲ ਹੋਇਆ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਹਮੀਰ ਸਿੰਘ, ਸਰੂਪ ਸਿੰਘ, ਸਤਨਾਮ ਸਿੰਘ, ਮੰਦਰ ਸਿੰਘ, ਤੇਜਿੰਦਰ ਸਿੰਘ, ਸੰਦੀਪ ਸਿੰਘ, ਦਰਸ਼ਨ ਸਿੰਘ ਬਰਾੜ, ਮੱਲ ਸਿੰਘ, ਗੁਰਨਾਮ ਸਿੰਘ, ਮਹਿੰਦਰ ਸਿੰਘ, ਹਿੰਮਤ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਸੁਖਚੈਨ ਸਿੰਘ, ਜੰਟਾ ਸਿੰਘ ਆਦਿ ਵੀ ਸ਼ਾਮਿਲ ਹੋਣ ਵਾਲਿਆਂ ਵਿੱਚ ਦੱਸੇ ਗਏ ਹਨ।ਸਾਬਕਾ ਵਿਧਾਇਕ ਨੇ ਉਕਤ ਆਗੂਆਂ ਨੂੰ ਸ਼ਾਮਿਲ ਕਰਦਿਆਂ ਉਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇੱਕ ਵੀ ਚੋਣ ਵਾਇਦਾ ਪੂਰਾ ਨਾ ਕਰਨ, ਕਿਸਾਨਾ ਦੀ ਅਧੂਰੀ ਕਰਜ ਮੁਆਫੀ, ਹਰ ਘਰ ਨੌਕਰੀ ਦਾ ਝੂਠਾ ਲਾਰਾ ਲਾਉਣ, ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦੇ ਝੂਠੇ ਵਾਅਦਿਆਂ ਅਤੇ ਪੰਚਾਇਤੀ ਚੋਣਾਂ ਵਿੱਚ ਕੀਤੀ ਧੱਕੇਸ਼ਾਹੀ ਦਾ ਜਵਾਬ ਇਸ ਵਾਰ ਲੋਕ 19 ਮਈ ਨੂੰ ਹੋਣ ਵਾਲੀਆਂ ਵੋਟਾਂ ਸਮੇਂ ਕਾਂਗਰਸ ਨੂੰ ਜਰੂਰ ਦੇਣਗੇ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਹਾਸਿਲ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਲਡੀ ਸਿੱਧੂ ਪਥਰਾਲਾ, ਅਵਤਾਰ ਮੈਨੂੰਆਣਾ, ਸੁਖਬੀਰ ਚੱਠਾ, ਬਲਵੰਤ ਲੇਲੇਵਾਲਾ ਸਰਕਲ ਪ੍ਰਧਾਨ, ਬਹਾਦੁਰ ਲੇਲੇਵਾਲਾ, ਸੁਰਜੀਤ ਸ਼ਿੰਦੀ ਯੂਥ ਸਰਕਲ ਪ੍ਰਧਾਨ, ਮਨਪ੍ਰੀਤ ਧਾਲੀਵਾਲ ਸ਼ੇਖਪੁਰਾ, ਰਾਮ ਕੁਮਾਰ ਸਾਬਕਾ ਸਰਪੰਚ, ਭੋਲਾ ਸਿੰਘ ਸ਼ੇਖਪੁਰਾ, ਮਿੱਤੂ ਸਿੰਘ ਸ਼ੇਖਪੁਰਾ, ਜਗਸੀਰ ਸਿੰਘ ਸ਼ੇਖਪੁਰਾ ਆਦਿ ਆਗੂ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories