Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਆਪ ਛੱਡ ਵੱਡੀ ਗਿਣਤੀ ਪਰਿਵਾਰ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਬੀਬਾ ਬਾਦਲ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ।

Published On: punjabinfoline.com, Date: Apr 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੋਟਸ਼ਮੀਰ ਮਨਗਰ ਕੌਸਲ ਵਿਖੇ ਵਾਰਡ ਨੰਬਰ 10 ਤੋਂ ਕੌਸਲਰ ਹਰਜੀਤ ਕੌਰ ਤੇ ਉਹਨਾਂ ਦੇ ਪਤੀ ਜਲੌਰ ਸਿੰਘ ਗੱਗਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਨਿਰਮਲ ਸਿੰਘ ਨਿੰਮ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼ਾਮਿਲ ਪਰਿਵਾਰਾਂ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬਾ ਜੀ ਦੇ ਨਾਲ ਹਲਕਾ ਇੰਚਾਰਜ ਅਮਿਤ ਰਤਨ ਕੋਟਫੱਤਾ, ਅਮਰਦੀਪ ਸਿੰਘ ਮੰਧੀਰ, ਡਾ. ਅਮਰਜੀਤ ਕੌਰ ਕੋਟਫੱਤਾ, ਸੁਖਵੀਰ ਸਿੰਘ ਜੱਸੀ ਪੌ ਵਾਲੀ, ਜਥੇਦਾਰ ਜਗਸੀਰ ਸਿੰਘ ਬੱਲੂਆਣਾ, ਸਾਬਕਾ ਚੇਅਰਮੈਨ ਤੇਜਾ ਸਿੰਘ ਗਹਿਰੀ ਭਾਗੀ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਹਾਜਿਰ ਸੀ। ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬੀਬਾ ਜੀ ਨੇ ਬਣਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਕੌਸਲਰ ਬਲਵਿੰਦਰ ਸਿੰਘ, ਸੁਖਪਾਲ ਸਿੰਘ ਨੰਬਰਦਾਰ, ਮਨਜੀਤ ਸਿੰਘ, ਉਦਮ ਸਿੰਘ, ਗੁਰਵਿੰਦਰ ਸਿੰਘ ਭੋਲਾ, ਕੌਸਲਰ ਰਾਣੀ ਕੌਰ, ਮੁਕੰਦ ਸਿੰਘ, ਸੰਧੂਰਾ ਸਿੰਘ ਨੰਬਰਦਾਰ ਅਤੇ ਬਲਜੀਤ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਅਤੇ ਆਗੂ ਮੌਜੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories