Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅਰਥ-ਡੇ ਮਨਾਇਆ

Published On: punjabinfoline.com, Date: Apr 23, 2019

ਧੂਰੀ,22 ਅਪ੍ਰੈਲ (ਮਹੇਸ਼ ਜਿੰਦਲ) ਧਰਤੀ ਦੀ ਮਹੱਤਤਾ ਨੂੰ ਦੱਸਦੇ ਹੋਏ ਅੱਜ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅਰਥ-ਡੇ ਮਨਾਇਆ ਗਿਆ। ਸਕੂਲ ਵਿਚ ਇਸ ਨਾਲ ਸੰਬੰਧਿਤ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਦਿਨ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਕੀਤੀ ਗਈ। ਪ੍ਰਮਾਤਮਾ ਅੱਗੇ ਅਰਦਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੇ ਧਰਤੀ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦਾ ਸੰਦੇਸ਼ ਦਿੰਦੇ ਹੋਏ ਇੱਕ ਨਾਟਕ ਖੇਡਿਆ ਗਿਆ। ਬੱਚਿਆਂ ਤੋਂ ਜਮਾਤ ਵਿਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ ਬੈਜਿਸ਼ ਬਣਾਉਣ,ਕਲਾ ਚਿੱਤਰ,ਧਰਤੀ ਤੇ ਵਾਤਾਵਰਣ ਸੰਬੰਧਿਤ ਭਾਸ਼ਣ ਦੇਣ ਆਦਿ। ਸਕੂਲ ਕੈਂਪਸ ਵਿਚ ਬੱਚਿਆਂ ਦੁਆਰਾ ਰੁੱਖ ਲਗਾਉਣ ਦੀ ਗਤੀਵਿਧੀ ਵੀ ਕੀਤੀ ਗਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਸੰਭਾਲ ਕਰਨ ਬਾਰੇ ਦੱਸਿਆ। ਅੰਤ ਵਿਚ ਸਕੂਲ ਪ੍ਰਿੰਸੀਪਲ ਗੁਰਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੇ ਪੁਨਰ-ਚੱਕਰ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਪ੍ਰੇਰਨਾ ਦਿੱਤੀ ਗਈ।

Tags: mahesh jindal dhuri
  • Facebook
  • twitter
  • linked in
  • Print It

Last 20 Stories