Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰੀ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ

Published On: punjabinfoline.com, Date: Aug 15, 2019

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਰਾਜਸਥਾਨ ਤੋਂ ਦਾਖਲ ਕਰਵਾਇਆ ਹੈ । ਡਾ. ਸਿੰਘ ਲਗਾਤਾਰ ਪੰਜ ਵਾਰ ਅਸਾਮ ਤੋਂ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਉਹਨਾਂ ਦਾ ਬਤੌਰ ਰਾਜ ਸਭਾ ਮੈਂਬਰ ਕਾਰਜਕਾਲ 14 ਜੂਨ 2019 ਨੂੰ ਖਤਮ ਹੋ ਚੁਕਾ ਹੈ । ਇਸ ਵਾਰ ਕਾਂਗਰਸ ਪਾਰਟੀ ਨੇ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਵਿਚ ਸ੍ਰੀ ਮਦਨ ਲਾਲ ਸੈਣੀ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਰਾਜ ਸਭਾ ਵਿਚ ਭੇਜਣ ਦਾ ਫੈਸਲਾ ਲਿਆ ਹੈ ।
ਇਸ ਦੌਰਾਨ ਉਹਨਾਂ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸ੍ਰੀ ਸਚਿਨ ਪਾਇਲਟ, ਇੰਡਿਯਨ ਨੈਸ਼ਨਲ ਕਾਂਗਰਸ ਦੇ ਸੂਬਾ ਇੰਚਾਰਜ ਸ੍ਰੀ ਅਵਿਨਾਸ਼ ਪਾਂਡੇ ਸਮੇਤ ਰਾਜਸਥਾਨ ਦੇ ਕਈ ਮੰਤਰੀ ਅਤੇ ਸੀਨੀਅਰ ਆਗੂ ਮੌਜੂਦ ਸਨ l

Tags: ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਰਾਜ ਸਭਾ ਰਾਜਸਥਾਨ ਨਾਮਜ਼ਦਗੀ
  • Facebook
  • twitter
  • linked in
  • Print It

Last 20 Stories