Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 23 ਨੂੰ ਤਲਵੰਡੀ ਸਾਬੋ ਵਿਖੇ

Wednesday, November 22, 2017

ਤਲਵੰਡੀ ਸਾਬੋ, 21 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਸਾਹਿਤਕ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਅਤੇ ਸ. ਜਗਰੂਪ ਸਿੰਘ ਮਾਨ ਦੀ ਮਿੱਠੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਖੇਤਰ ਦੇ ਸਮਾਜ ਸੇਵੀ ਸ. ਜਗਤਾਰ ਸਿੰਘ ਮੈਨੂਆਣਾ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰ. ਜਗਦੀਸ਼ ਸਿੰਘ ਘਈ, ਸੁਰਿੰਦਰਪ੍ਰੀਤ ਘਣੀਆ ਅਤੇ ਡਾ. ਜਗਰੂਪ ਸਿੰਘ ਐੱਮ. ਡੀ ਵਿਸ਼ੇਸ਼ ਤੌਰ `ਤੇ ਪਹੁੰਚ ਰਹੇ ਹਨ। ਉਕਤ ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਬੁਲਾਰਿਆ ਨੇ
Read Full Story

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਮੁਹਿੰਮ 21 ਅਤੇ 22 ਨਵੰਬਰ ਨੂੰ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 6ਵੀਂਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਦੇ ਟੀਕੇ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ 21 ਨਵੰਬਰ ਤੋਂ ਇਹ ਮੁਹਿੰਮ ਸ਼ੁਰੂ ਹੋ ਰਹੀ
Read Full Story

ਬਾਲ ਮਜ਼ਦੂਰੀ ਖਾਤਮਾ ਸਪਤਾਹ ਤਹਿਤ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਚੈਕਿੰਗ ਕੀਤੀ ਗਈ

Monday, November 20, 2017

ਬਠਿੰਡਾ/ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬਾਲ ਮਜ਼ਦੂਰੀ ਸਪਤਾਹ ਤਹਿਤ ਬਠਿੰਡਾ ਸ਼ਹਿਰ ਵਿਖੇ ਬੱਸ ਅੱਡਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸ ਸਟੈਂਡ, ਮਹਿਣਾ ਚੌਕ, ਗੋਲ ਡਿੱਗੀ, ਸਪੋਰਟਸ ਮਾਰਕਿਟ ਅਤੇ ਪਰਸ ਰਾਮ ਨਗਰ ਦੇ ਵੱਖ ਵੱਖ ਇਲਾਕਿਆ ਦੀ ਚੈਕਿੰਗ ਕੀਤੀ ਗਈ। ਅੱਜ ਤਿੰਨ ਦੁਕਾਨਦਾਰਾ ਦੇ ਮੌਕੇ `ਤੇ ਚਲਾਨ ਕੱਟੇ ਗਏੇ ਜਿਨਾਂ ਦੀਆਂ ਦੁਕਾਨਾਂ ਤੇ ਬਾਲ ਮਜਦੂਰ ਕੰਮ ਕਰ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ 14 ਸਾਲ ਤੱਕ ਦੇ
Read Full Story

ਆਪ ਵੱਲੋਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਪੂਰੇ ਪੰਜਾਬ 'ਚ ਲੜੀਆਂ ਜਾਣਗੀਆਂ-ਪ੍ਰੋ. ਬਲਿਜੰਦਰ ਕੌਰ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਹੋਣ ਵਾਲੀਆਂ ਨਗਰ ਪੰਚਾਇਤ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਆਪ ਆਗੂਆਂ ਅਤੇ ਵਰਕਰਾਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇਕੱਤਰ ਹੋਏ ਵਰਕਰਾਂ ਅਤੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਅਤੇ ਨਗਰ ਨਿਗਮ ਦੀਆਂ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ
Read Full Story

ਡੇਰਾ ਪ੍ਰੇਮੀਆਂ ਦੀ 15 ਮੈਂਬਰੀ ਕਮੇਟੀ ਦੀ ਮੀਟਿੰਗ ਮੌਕੇ ਰਾਮਾਂ ਅਤੇ ਨਸੀਬਪੁਰਾ ਦੇ ਨਾਮ ਚਰਚਾ ਘਰ ਖੋਲ੍ਣ ਦੀ ਕੀਤੀ ਮੰਗ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਪ੍ਰੇਮੀਆਂ ਦੀ 15ਮੈਂਬਰੀ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਜਗਦੀਸ਼ ਕੁਮਾਰ ਰਾਮਾਂ ਦੀ ਅਗਵਾਈ ਹੇਠ ਬਲਾਕ ਰਾਮਾਂ/ਨਸੀਬਪੁਰਾ ਵਿਖੇ ਹੋਈ ਜਿਸ ਵਿੱਚ ਖੇਤਰ ਦੇ ਡੇਰਾ ਨਾਮ ਚਰਚਾ ਘਰਾਂ ਦੀ ਸੁਰੱਖਿਆ ਅਤੇ ਕਈ ਹੋਰ ਮੁੱਦਿਆਂ `ਤੇ ਵਿਚਾਰ ਕੀਤੀ ਗਈ। ਮੀਟਿੰਗ ਵਿੱਚ ਵਿਚਾਰਾਂ ਕਰਦਿਆ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੰਗਰੂਰ, ਗੋਨਿਆਣਾ ਅਤੇ ਸਰਦੂਲਗੜ੍ਹ ਵਿਖੇ ਜੋ ਨਾਮ ਚਰਚਾ ਘਰ ਸਨ ਉਹਨਾਂ ਨੂੰ ਸਰਕਾਰ ਵੱਲੋਂ ਖੋਲ੍ਹ ਦਿੱਤਾ ਗਿਆ ਹੈ ਪ੍ਰੰਤੂ ਬਠਿੰਡਾ ਜਿਲ੍ਹੇ ਦੇ ਰਾਮਾਂ ਅਤੇ
Read Full Story

ਸੜਕ ਦੁਰਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਲੜਕੀ ਗੰਭੀਰ ਜ਼ਖਮੀ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ/ਦਵਿੰਦਰ ਸਿੰਘ ਡੀਸੀ)- ਅੱਜ ਸਥਾਨਕ ਸ਼ਹਿਰ ਦੇ ਰਾਮਾਂ ਰੋਡ `ਤੇ ਪੁਲਿਸ ਕੁਆਟਰਾਂ ਨੇੜੇ ਇੱਕ ਬੱਸ ਦੀ ਮੋਟਰ ਸਾਈਕਲ ਨਾਲ ਸਿੱਧੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ `ਤੇ ਮੌਤ ਹੋ ਗਈ ਜਦ ਕਿ ਮੋਟਰ ਸਾਈਕਲ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਛੱਤਰ ਸਿੰਘ ਉਰਫ ਸੱਤਾ (32ਸਾਲ) ਪੁੱਤਰ ਬਲਦੇਵ ਸਿੰਘ ਵਾਸੀ ਸੰਦੋਹਾ ਅੱਜ ਸਵੇਰੇ ਆਪਣੀ ਭਤੀਜੀ ਪਰਮਿੰਦਰ ਕੌਰ ਪੁੱਤਰੀ ਗੁਰਮੇਲ ਸਿੰਘ, ਜੋ ਕਿ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਚ ਬੀ.
Read Full Story

ਪਿੰਡ ਲੇਲੇਵਾਲਾ ਵਿੱਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਦੁਕਾਨ ਵਿੱਚ ਪਿਆ ਸਮਾਨ ਸੜ੍ ਕੇ ਹੋਇਆ ਸਵਾਹ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੀ ਰਾਤ ਪਿੰਡ ਲੇਲੇਵਾਲਾ ਵਿੱਚ ਇੱਕ ਕਰਿਆਨੇ ਦੀ ਦੁਕਾਨ ਨੂੰ ਭੇਤਭਰੀ ਹਾਲਤ ਵਿੱਚ ਅੱਗ ਲੱਗਣ ਨਾਲ ਦੁਕਾਨ ਵਿੱਚ ਪਿਆ ਸਮਾਨ ਸੜ੍ਹ ਕੇ ਸਵਾਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੇਲੇਵਾਲਾ ਨੇ ਕੁੱਝ ਸਮਾਂ ਪਹਿਲਾਂ ਆਪਣਾ ਰੁਜਗਾਰ ਤੋਰਨ ਲਈ ਬੈਂਕ ਤੋਂ ਡੇਢ ਲੱਖ ਰੁਪਏ ਦਾ ਕਰਜ਼ਾ ਲੈ ਕੇ ਕਰਿਆਨੇ ਦੀ ਦੁਕਾਨ ਪਾਈ ਸੀ। ਬੀਤੀ ਰਾਤ ਦੁਕਾਨ ਨੂੰ ਉਸ ਸਮੇਂ ਭੇਤਭਰੇ ਢੰਗ ਨਾਲ ਅੱਗ ਲੱਗ ਗਈ, ਜਦ ਨਰਜੀਤ ਸਿੰਘ ਆਪਣੇ ਘਰ ਸੁੱਤਾ ਪਿਆ ਸੀ। ਅੱਗ ਲੱਗਣ ਦਾ
Read Full Story

ਤਾਰਾ ਕਾਨਵੈਂਟ ਸਕੂਲ ਤਲਵੰਡੀ ਸਾਬੋ 'ਚ ਮਨਾਇਆ ਬਾਲ ਦਿਵਸ

Monday, November 20, 2017

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਚੱਲ ਰਹੇ ਤਾਰਾ ਕਾਨਵੈਂਟ ਸਕੂਲ ਦੇ ਵਿਹੜੇ ਵਿੱਚ ਨੰਨੇ-ਮੁੰਨੇ ਬੱਚਿਆਂ ਵੱਲੋਂ ਬਾਲ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਵੱਲੋਂ ਸਜਾਈਆਂ ਵੰਨ-ਸੁਵੰਨੀਆਂ ਫੈਂਸੀ ਡਰੈੱਸਜ਼ ਦਰਸ਼ਕਾਂ ਨੂੰ ਆਕਰਸਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਬਾਲ ਦਿਵਸ ਦੇ ਸਬੰਧ ਵਿੱਚ ਬੱਚਿਆਂ ਨੂੰ ਭਰਪੂਰ ਜਾਣਕਾਰੀ ਦਿੱਤੀ ਅਤੇ ਇੱਕ ਰੰਗਾਰੰਗ ਪ੍ਰੋਗਰਾਮ ਦਾ ਅਗਾਜ਼ ਕੀਤਾ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੰਨ
Read Full Story

ਜੋਰਾਵਰਾਂ ਵੱਲੋਂ ਪਲਾਟ 'ਤੇ ਕਬਜੇ ਤੋਂ ਪ੍ਰੇਸ਼ਾਨ ਰਹਿੰਦੇ ਵਿਅਕਤੀ ਦੀ ਭੇਦਭਰੇ ਹਾਲਤ ਵਿੱਚ ਮੌਤ

Sunday, November 19, 2017

ਤਲਵੰਡੀ ਸਾਬੋ, 19 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਵਿਖੇ ਇੱਕ ਵਿਅਕਤੀ ਦੀ ਭੇਦ ਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰ ਵਿਅਕਤੀ ਦੀ ਮੌਤ ਦਾ ਕਾਰਨ ਉਸ ਦੇ ਪਲਾਟ `ਤੇ ਕੀਤੇ ਨਜਾਇਜ ਕਬਜੇ ਨੂੰ ਦੱਸ ਰਹੇ ਹਨ। ਹੁਣ ਪਰਿਵਾਰਿਕ ਮੈਬਰਾਂ ਨੇ ਕਬਜਾ ਕਰਨ ਵਾਲੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਜਦੋਂ ਕਿ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਰਵਾਈ ਕਰਨ ਦੀ ਗੱਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦੇ ਮਾੜਾ ਸਿੰਘ ਜੋ
Read Full Story

ਸੀਂਗੋ ਪੁਲਿਸ ਵੱਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ

Saturday, November 18, 2017

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ `ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ `ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਚੌਂਕੀ ਦੇ
Read Full Story

ਤਲਵੰਡੀ ਸਾਬੋ ਪੁਲਿਸ ਦੀ ਨਾਕਾਮੀ ਕਾਰਨ ਫਿਰ ਦੋ ਨਸ਼ਾ ਤਸਕਰ ਭੱਜਣ 'ਚ ਸਫ਼ਲ, 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ, ਦੋ ਫਰਾਰ, ਮਾਮਲਾ ਦਰਜ

Saturday, November 18, 2017

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ) ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਾ ਤਸਕਰਾਂ ਨਾਲ ਖੇਡੀ ਜਾ ਰਹੀ ਲੁਕਣ ਮੀਟੀ ਦੇ ਚਲਦਿਆਂ ਇੱਕ ਵਾਰੀ ਫਿਰ ਦੋ ਨਸ਼ਾ ਤਸਕਰ ਪੁਲਿਸ ਦੀਆਂ ਅੱਖਾਂ ਸਾਹਮਣਿਓਂ ਫਰਾਰ ਹੋ ਗਏ ਜਦੋਂ ਕਿ ਉਹਨਾਂ ਦੇ ਤੀਜੇ ਸਾਥੀ ਨੂੰ ਹਰਿਆਣਾ ਮਾਰਕਾ 60 ਬੋਤਲਾਂ ਸਮੇਤ ਕਾਬੂ ਕਰਕੇ ਪੁਲਿਸ ਨੇ ਪਰਚਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਤਲਵੰਡੀ ਸਾਬੋ ਪੁਲਿਸ ਦੇ ਹੌਲਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਜਗਾ ਰਾਮ ਤੀਰਥ ਵਿਖੇ ਤਿੰਨਕੋਨੀ ਤੇ ਗੁਪਤ ਸੁਚਨਾ
Read Full Story

ਜੀਤਮਹਿੰਦਰ ਸਿੱਧੂ ਦੇ ਜਨਰਲ ਸਕੱਤਰ ਬਨਣ 'ਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਪ੍ਰਗਟਾਈ ਖੁਸ਼ੀ

Saturday, November 18, 2017

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ ਅਨੁਸਾਰ ਅਹਿਮ ਅਹੁਦੇ ਜਨਰਲ ਸਕੱਤਰ ਨਾਲ ਨਿਵਾਜਣ `ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇਕਾਈ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਅੱਜ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਸ. ਸਿੱਧੂ ਦੀ ਨਿਯੁਕਤੀ ਦੇ ਖੁਸ਼ੀ ਪ੍ਰਗਟ ਕੀਤੀ ਹੈ। ਪ੍ਰੈੱਸ ਨੂੰ ਜਾਰੀ ਵੱਖੋ ਵੱਖ ਬਿਆਨਾਂ ਰਾਹੀਂ ਕਿਸਾਨ ਵਿੰਗ ਦੇ
Read Full Story

ਜੀਤਮਹਿੰਦਰ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਨਣ ਦੀ ਖੁਸ਼ੀ ਵਿੱਚ ਅਕਾਲੀਆਂ ਨੇ ਵੰਡੇ ਲੱਡੂ, ਕੀਤੀ ਆਤਿਸ਼ਬਾਜੀ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਐਲਾਨੀ ਅਹੁਦੇਦਾਰਾਂ ਦੀ ਸੂਚੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਬਣਾਉਣ ਦੀ ਖੁਸ਼ੀ ਵਿੱਚ ਸਥਾਨਕ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਇਕੱਤਰ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਆਤਿਸ਼ਬਾਜੀ ਵੀ ਕੀਤੀ। ਸਥਾਨਕ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ
Read Full Story

ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਵੱਲੋਂ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ, ਤਖਤ ਸਾਹਿਬ ਦੇ ਸਿੰਘ ਸਾਹਿਬ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ ਸਮੇਤ ਮੋਹਤਬਰ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਕੀਲਾਂ ਦੀ ਨੁਮਾਇੰਦਗੀ ਕਰਦੀ ਸਥਾਨਕ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਅੱਜ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਉਕਤ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਿਲਾ ਅਤੇ ਸੈਸ਼ਨ ਜੱਜ ਮਾਨਯੋਗ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਮਤਿ ਸਮਾਗਮ ਦੌਰਾਨ ਸਭ ਤੋ ਪਹਿਲਾਂ ਬਾਰ ਰੂਮ ਵਿਖੇ ਬੀਤੇ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਆਖੰਡ
Read Full Story

ਤਲਵੰਡੀ ਸਾਬੋ ਵਿਖੇ ਬਾਕਸਿੰਗ ਮੁਕਾਬਲੇ ਦੀ ਸ਼ੁਰੂਆਤ, ਮੁਕਾਬਲੇ ਵਿੱਚ 20 ਜਿਲਿਆਂ ਦੇ ਖਿਡਾਰੀ ਲੈ ਰਹੇ ਹਨ ਭਾਗ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਵਿਖੇ 63ਵੀਂ ਅੰਤਰ ਜਿਲ੍ਹਾ ਸਕੂਲ ਖੇਡਾਂ ਬਾਕਸਿੰਗ ਅੰਡਰ-17 ਲੜਕੀਆਂ ਅਤੇ ਲੜਕੇ ਦੇ ਮੁਕਾਬਲੇ ਸੁਰੂਆਤ ਖਾਲਸਾ ਸੀਨੀਅਰ ਸੈਕੰਡਰੀ ਵਿਖੇ ਕੀਤੀ ਗਈ ਜਿਸ ਦਾ ਉਦਘਾਟਨ ਗੁਰਮੀਤ ਸਿੰਘ ਐੱਸ. ਪੀ ਸਿਟੀ ਬਠਿੰਡਾ ਨੇ ਕੀਤਾ ਜਦੋਂ ਕਿ ਵਿਸੇਸ ਮਹਿਮਾਨਾਂ ਵਿੱਚ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫਸਰ (ਖੇਡਾਂ) ਬਠਿੰਡਾ, ਪ੍ਰੇਮ ਕੁਮਾਰ ਮਿੱਤਲ ਪ੍ਰਿੰਸੀਪਲ, ਪਵਨ ਕੁਮਾਰ ਪ੍ਰਿੰਸੀਪਲ ਨੇ ਸ਼ਿਰਕਤ ਕੀਤੀ। ਪੰਜ ਦਿਨਾਂ ਮੁਕਾਬਲੇ ਦੋਰਾਨ 20 ਜਿਲਿਆਂ ਦੇ ਖਿਡਾਰੀ ਭਾਗ ਲੈ ਰਹੇ ਹਨ।
Read Full Story

ਪੀ. ਐਸ. ਪੀ. ਏ. ਬਲਾਕ ਤਲਵੰਡੀ ਸਾਬੋ ਦੀ ਸਰਬ-ਸੰਮਤ ਚੋਣ ਹੋਈ, ਅਮਰਜੀਤ ਸਿੰਘ ਪ੍ਰਧਾਨ ਤੇ ਭੋਲਾ ਸਿੰਘ ਸਕੱਤਰ ਚੁਣੇ ਗਏ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਦੀ ਸਰਬ-ਸੰਮਤ ਚੋਣ ਜਿਲ੍ਹਾ ਸਕੱਤਰ ਸੁਖਮੰਦਰ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਢਿੱਲੋਂ ਬਾਲਿਆਂਵਾਲੀ ਦੀ ਨਿਗਰਾਨੀ ਹੇਠ ਹੋਈ ਜਿਸ ਵਿਚ ਅਮਰਜੀਤ ਸਿੰਘ ਤਲਵੰਡੀ ਸਾਬੋ ਨੂੰ ਪ੍ਰਧਾਨ ਅਤੇ ਭੋਲਾ ਸਿੰਘ ਐਸ. ਏ. ਡੀ. ਕੋਟਫੱਤਾ ਨੂੰ ਸਕੱਤਰ ਚੁਣਿਆ ਗਿਆ। ਮੀਟਿੰਗ ਵਿਚ ਹਾਜਰ ਮੈਂਬਰ ਜਸਵੀਰ ਸਿੰਘ ਮਿਰਜੇਆਣਾ ਨੇ ਅਮਰਜੀਤ ਸਿੰਘ ਦਾ ਪ੍ਰਧਾਨ ਦੇ ਅਹੁਦੇ ਲਈ ਨਾਮ ਪੇਸ਼ ਕੀਤਾ ਜਿਸਦੀ ਤਾਈਦ ਜਸਵੀਰ ਸਿੰਘ ਫਾਰਮਾਸਿਸਟ
Read Full Story

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ, ਦਿੱਲੀ ਸੰਸਦ ਦਾ ਘਿਰਾਓ ਹੁਣ 13 ਮਾਰਚ ਨੂੰ ਕਰਨ ਦਾ ਐਲਾਨ

Thursday, November 16, 2017

ਤਲਵੰਡੀ ਸਾਬੋ, 16ਨਵੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਨੇ ਮੁੱਖ ਮਹਿਮਾਨ ਵਜੋਂ ਜਦੋਂਕਿ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਤੇ ਸਕੱਤਰ ਗੁਰਪਾਲ ਸਿੰਘ ਜਵੰਧਾ ਨੇ ਵਿਸ਼ੇਸ ਤੌਰ `ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਸ ਕੀਤੇ ਮਤਿਆਂ ਵਿੱਚ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ
Read Full Story

ਕਾਂਗਰਸੀ ਆਗੂ ਜਟਾਣਾ ਨੇ ਕੀਤੀ ਵਰਕਰ ਮੀਟਿੰਗ, ਕਿਹਾ ਪੰਜਾਬ ਸਰਕਾਰ ਵੱਲੋਂ ਓ. ਬੀ. ਸੀ/ਬੀ. ਸੀ ਵਰਗਾਂ ਦੇ ਰਾਖਵੇਕਰਨ ਨਿਯਮਾਂ ਚ ਬਦਲਾਅ ਸ਼ਲਾਘਾਯੋਗ ਫੈਸਲਾ

Tuesday, November 14, 2017

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਕਾਂਗਰਸ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਤਲਵੰਡੀ ਸਾਬੋ ਦੇ ਯਾਤਰੀ ਨਿਵਾਸ ਵਿਖੇ ਵਰਕਰ ਮੀਟਿੰਗ ਦੌਰਾਨ ਬਲਾਕ ਤਲਵੰਡੀ ਸਾਬੋ ਅੰਦਰ ਪਾਰਟੀ ਦੇ ਸਾਰੇ ਵਿੰਗਾਂ ਦੀ ਮਜਬੂਤੀ ਲਈ ਵੀਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜਟਾਣਾ ਨੇ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਮੁਹਿੰਮ ਆਰੰਭਣ ਲਈ
Read Full Story

ਪਿੰਡ ਨਥੇਹਾ ਦਾ ਅਕਾਲੀ ਸਰਪੰਚ ਆਪਣੇ ਸਾਥੀਆਂ ਸਮੇਤ ਹੋਇਆ ਕਾਂਗਰਸ ਪਾਰਟੀ 'ਚ ਸ਼ਾਮਿਲ

Tuesday, November 14, 2017

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਬਹੁਤ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਤੋਂ ਬਾਅਦ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਿੰਡ ਦਾ ਮੌਜ਼ੂਦਾ ਸਰਪੰਚ ਆਪਣੇ ਸਮਰਥਕਾਂ ਅਤੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚ ਕੁਲਵੰਤ ਸਿੰਘ ਚਾਹਲ ਦੇ ਨਾਲ ਮਿੱਠੂ ਸਿੰਘ ਮੈਂਬਰ, ਜਗਮੇਲ ਸਿੰਘ ਨੰਬਰਦਾਰ, ਕਾਕਾ ਸਿੰਘ ਮੈਂਬਰ, ਗੁਰਲਾਭ
Read Full Story

ਭਾਕਿਯੂ ਵੱਲੋਂ ਤਹਿਸੀਲਦਾਰ ਦਫਤਰ ਅੱਗੇ ਧਰਨਾ ਲਾਉਣ ਤੇ ਨਾਇਬ ਤਹਿਸੀਲਦਾਰ ਦੇ ਘਿਰਾਉ ਉਪਰੰਤ ਕੁਰਕੀ ਰੁਕੀ

Monday, November 13, 2017

ਤਲਵੰਡੀ ਸਾਬੋ, 13 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਭਾਵੇਂ ਪੰਜਾਬ ਦੀ ਨਵੀਂ ਬਣੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਕੁਰਕੀ ਨਾ ਕੀਤੇ ਜਾਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਉਕਤ ਹੁਕਮ ਅੱਜ ਵੀ ਸਿਰਫ ਕਾਗਜਾਂ ਤੱਕ ਸੀਮਿਤ ਨਜਰ ਆ ਰਹੇ ਹਨ ਤੇ ਕਿਸਾਨਾਂ ਦੀਆਂ ਜਮੀਨਾਂ ਦੀਆਂ ਕੁਰਕੀਆਂ ਕੀਤੇ ਜਾਣ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦਾ ਸਾਹਮਣੇ ਆਇਆ ਜਿੱਥੇ ਇੱਕ ਕਿਸਾਨ ਦੀ ਜਮੀਨ ਦੀ ਕੁਰਕੀ
Read Full Story

1 2 3 4 5 > >>
Powered by Arash Info Corpopration