Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

Tuesday, August 13, 2019

ਦਿੱਲੀ ਵਿਖੇ ਪਿਛਲੇ ਦਿਨੀ ਭਗਤ ਰਵੀਦਾਸ ਜੀ ਦੇ ਅਸਥਾਨ ਨੂੰ ਢਾਹੁਣ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਪ੍ਰਭਾਵ ਅੱਜ ਪੂਰੇ ਪੰਜਾਬ ਭਰ ਵਿਚ ਦੇਖਣ ਨੂੰ ਮਿਲੀਆਂ l ਇਸ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਕਲ ਹੀ ਲਗਭਗ ਸਮੂਹ ਅਦਾਰਿਆਂ, ਸਕੂਲਾਂ - ਕਾਲਜਾਂ ਨੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਅੱਜ ਸੜਕਾਂ ਸੁਨਸਾਨ ਰਹੀਆਂ l ਇਸ ਬੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਵੀ ਸੁਰਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾਂ ਨੂੰ
Read Full Story

ਅਕਾਲ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

Saturday, September 29, 2018

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਦੇ ਵਿਹੜੇ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕੀਤਾ ਗਿਆ ਜਿਸਦੀ ਪ੍ਰਧਾਨਗੀ ਪੰਜਾਬੀ ਵਿਭਾਗ ਦੇ ਮੁਖੀ ਡਾ. ਸੰਦੀਪ ਸਿੰਘ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕਰਦੇ ਹੋਏ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਨਕਸ਼ੇ ਕਦਮ `ਤੇ ਚਲਦੇ ਹੋਏ ਸਹੀ ਅਰਥਾਂ
Read Full Story

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰੂਕਾਸ਼ੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਨਾਟਕ ਮੇਲਾ।

Friday, September 28, 2018

ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਖੇ ਸ਼ਹੀਦ ਏ ਆਜਮ ਸ. ਭਗਤ ਸਿੰਘ ਦੇ 111ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਇੱਕ ਨਾਟਕ ਮੇਲਾ ਕਰਵਾਇਆ ਗਿਆ। ਯੂਨੀਵਰਸਿਟੀ ਦੇ ਥੀਏਟਰ ਵਿੱਚ ਬੇਸਿਕ ਸਾਇੰਸ ਵਿਭਾਗ ਦੇ ਸਾਥ ਸਦਕਾ ਆਯੋਜਿਤ ਉਕਤ ਸਮਾਗਮ ਵਿੱਚ ਜਿਲਾ ਪੁਲਿਸ ਮੁਖੀ ਬਠਿੰਡਾ ਡਾ. ਨਾਨਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਜਦੋਂਕਿ ਉੱਘੇ ਨਾਟਕਕਾਰ ਸਵ. ਅਜਮੇਰ ਸਿੰਘ ਔਲਖ ਦੀ ਪਤਨੀ ਮਨਜੀਤ ਕੌਰ
Read Full Story

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।

Friday, September 21, 2018

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਦੇ ਸਹਿਯੋਗ ਨਾਲ ਭਾਈ ਘਨਈਆ ਜੀ ਦੇ 300 ਸਾਲਾ ਜੋਤੀ ਜੋਤਿ ਸਮਾਉਣ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੀ ਸਟੂਡੈਂਟ ਵੈਲਫੇਅਰ ਕਮੇਟੀ ਦੇ ਅਧੀਨ ਲਗਾਇਆ ਗਿਆ। ਬੜੇ ਹੀ ਸੁਚੱਜੇ ਅਤੇ ਸੁਚਾਰੂ ਰੂਪ ਵਿੱਚ ਚੱਲੇ ਇਸ ਕੈਂਪ ਵਿੱਚ ਜਿੱਥੇ 90 ਵਲੰਟੀਅਰਜ਼ ਨੇ ਖੂਨ ਦਾਨ ਕੀਤਾ, ਉੱਥੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਵੀ 15 ਵਲੰਟੀਅਰਜ਼ ਨੇ ਆਪਣਾ ਖੂਨ ਦਾਨ ਕੀਤਾ।
Read Full Story

1 > >>