ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਭਾਈ ਕੋਟਸ਼ਮੀਰ ਨੇ ਲਿਆ ਵਿਸਾਖੀ ਜੋੜ ਮੇਲੇ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ।

Date: 07 April 2019
GURJANT SINGH, BATHINDA
ਤਲਵੰਡੀ ਸਾਬੋ, 7 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 13 ਤੋਂ 15 ਅਪ੍ਰੈਲ ਤੱਕ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਜਾਇਜਾ ਲਿਆ। ਭਾਈ ਕੋਟਸ਼ਮੀਰ ਨੇ ਇਸ ਮੌਕੇ ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਲਾਈ ਜਾਣ ਵਾਲੀ ਧਾਰਮਿਕ ਸਟੇਜ ਤੋਂ ਇਲਾਵਾ ਵੱਖ ਵੱਖ ਇਲਾਕਿਆਂ ਦੀਆਂ ਸੰਗਤਾਂ ਨੂੰ ਲੰਗਰ ਲਗਾਉਣ ਲਈ ਵੰਡੀਆਂ ਜਾਣ ਵਾਲੀਆਂ ਥਾਵਾਂ ਆਦਿ ਨੂੰ ਲੈ ਕੇ ਤਖਤ ਸਾਹਿਬ ਦੇ ਪ੍ਰਬੰਧਕਾਂ ਨਾਲ ਸਲਾਹ ਮਸ਼ਵਰਾ ਵੀ ਕੀਤਾ। ਉਨਾਂ ਨੇ ਇਸ ਮੌਕੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੇਲੇ ਵਿੱਚ ਪੁੱਜਣ ਵਾਲੀਆਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ। ਭਾਈ ਕੋਟਸ਼ਮੀਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਵਿਸਾਖੀ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਣਗੇ ਤੇ ਧਾਰਮਿਕ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਤਖਤਾਂ ਦੇ ਸਿੰਘ ਸਾਹਿਬਾਨ ਸ਼ਿਰਕਤ ਕਰਨਗੇ ਜਦੋਂਕਿ ਸੰਗਤਾਂ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਲਈ ਤਖਤ ਸਾਹਿਬ ਦੇ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਮੁਲਾਜਮ ਦਿਨ ਰਾਤ ਲੱਗ ਕੇ ਤਿਆਰੀਆਂ ਕਰ ਰਹੇ ਹਨ।ਉਨਾਂ ਕਿਹਾ ਕਿ ਸੰਗਤਾਂ ਲਈ ਜਿੱਥੇ ਸ਼੍ਰੋਮਣੀ ਕਮੇਟੀ ਵੱਡੀ ਪੱਧਰ ਤੇ ਲੰਗਰਾਂ ਤੋਂ ਇਲਾਵਾ ਰਿਹਾਇਸ਼ ਦੇ ਪ੍ਰਬੰਧ ਕਰ ਰਹੀ ਹੈ ਉੱਥੇ ਵੱਖ ਵੱਖ ਇਲਾਕਿਆਂ ਦੀਆਂ ਸੰਗਤਾਂ ਤੋਂ ਇਲਾਵਾ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਉਣ ਲਈ ਸ਼੍ਰੋਮਣੀ ਕਮੇਟੀ ਤੋਂ ਜਗਾ ਦੀ ਮੰਗ ਕੀਤੀ ਗਈ ਹੈ ਤੇ ਜਲਦ ਹੀ ਜਗਾ ਅਲਾਟ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਾਫ ਸਫਾਈ ਦੇ ਵਿਸ਼ੇਸ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਸੰਗਤਾਂ ਲਈ ਸੂਚਨਾ ਕੇਂਦਰ ਪ੍ਰਸ਼ਾਸਨ ਦੀ ਮਦੱਦ ਨਾਲ ਸਥਾਪਿਤ ਕੀਤਾ ਜਾਵੇਗਾ ਤਾਂ ਕਿ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਥਾਂ ਥਾਂ ਮੈਡੀਕਲ ਕੈਂਪ ਲਾਏ ਜਾਣਗੇ ਤੇ ਪਾਵਨ ਸਰੋਵਰਾਂ ਤੇ ਸ਼੍ਰੋਮਣੀ ਕਮੇਟੀ ਅਤੇ ਐੱਨ. ਡੀ. ਆਰ. ਐੱਫ ਦੀਆਂ ਗੋਤਾਖੋਰ ਟੀਮਾਂ ਤੈਨਾਤ ਕੀਤੀਆਂ ਜਾਣਗੀਆਂ ਤਾਂ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ। ਭਾਈ ਕੋਟਸ਼ਮੀਰ ਨਾਲ ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਭਾਈ ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਭਾਈ ਗੁਰਦੀਪ ਸਿੰਘ ਦੁਫੇੜਾ ਮੀਤ ਮੈਨੇਜਰ ਹਾਜਿਰ ਸਨ।

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com