ਹਜਾਰਾਂ ਪਾਣੀ ਦੀਆਂ ਬੋਤਲਾਂ ਨਾਲ ਭਰਿਆ ਟੈਂਪੂ ਸਾਬਕਾ ਵਿਧਾਇਕ ਸਿੱਧੂ ਨੇ ਹੜ੍ਹ ਪੀੜਿਤਾਂ ਲਈ ਕੀਤਾ ਰਵਾਨਾ।
Date: 25 August 2019
GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੂਬੇ ਵਿੱਚ ਆਏ ਹੜ੍ਹਾਂ ਦੇ ਪੀੜਿਤਾਂ ਦੀ ਹਰ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਉਪਰੰਤ ਅੱਜ ਪਾਣੀ ਦੀਆਂ ਹਜਾਰਾਂ ਬੋਤਲਾਂ ਨਾਲ ਭਰਿਆ ਇੱਕ ਪਾਣੀ ਦਾ ਟੈਂਪੂ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਹੜ੍ਹ ਪੀੜਿਤਾਂ ਲਈ ਰਵਾਨਾ ਕੀਤਾ।
ਦੱਸਣਾ ਬਣਦਾ ਹੈ ਕਿ ਤਲਵੰਡੀ ਸਾਬੋ ਦੇ ਅਕਾਲੀ ਕੌਂਸਲਰ ਅਤੇ ਸਮਾਜ ਸੇਵੀ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ ਵੱਲੋਂ ਕੁਝ ਸਮਾਜ ਸੇਵੀਆਂ ਅਤੇ ਸਾਥੀਆਂ ਦੀ ਸਹਾਇਤਾ ਸਦਕਾਂ ਹੜ ਪੀੜਿਤਾਂ ਲਈ ਕਰੀਬ 6000 ਪਾਣੀ ਦੀਆਂ ਬੋਤਲਾਂ ਦਾ ਇੰਤਜਾਮ ਕੀਤਾ ਗਿਆ ਜਿਨਾਂ ਨੂੰ ਅੱਜ ਇੱਕ ਪਿਕਅਪ ਟੈਂਪੂ ਰਾਹੀਂ ਰਵਾਨਾ ਕੀਤਾ ਗਿਆ। ਰਵਾਨਾ ਕਰਨ ਤੋਂ ਪਹਿਲਾਂ ਸਾਬਕਾ ਵਿਧਾਇਕ ਸਿੱਧੂ ਨੇ ਐਡਵੋਕੇਟ ਸਿੱਧੂ ਅਤੇ ਸਮੁੱਚੇ ਸਾਥੀਆਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਹਲਕੇ ਦੇ ਹੋਰਨਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾਂ ਸੂਬੇ ਦੇ ਹੜ ਪੀੜਿਤਾਂ ਲਈ ਪੀਣ ਵਾਲਾ ਪਾਣੀ, ਦਵਾਈਆਂ ਅਤੇ ਪਸ਼ੂਆਂ ਲਈ ਹਰੇ ਚਾਰੇ ਅਤੇ ਪਸ਼ੂਆਂ ਦੀਆਂ ਦਵਾਈਆਂ ਦਾ ਵੱਧ ਤੋਂ ਵੱਧ ਇੰਤਜਾਮ ਕਰਕੇ ਭਿਜਵਾਉਣ ਤਾਂ ਕਿ ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦੱਦ ਕੀਤੀ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਨੇ ਟੈਂਪੂ ਚਾਲਕ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ। ਰਵਾਨਾ ਕਰਨ ਮੌਕੇ ਸਤਿੰਦਰ ਸਿੱਧੂ ਕੌਂਸਲਰ, ਐਡਵੋਕੇਟ ਬਹਾਦਰ ਸਿੰਘ ਧਾਲੀਵਾਲ, ਐਡਵੋਕੇਟ ਸੰਜੀਵ ਲਹਿਰੀ, ਸੁਰਿੰਦਰ ਨੰਬਰਦਾਰ ਡੂੰੰਮਵਾਲੀ, ਅਵਤਾਰ ਮੈਨੂੰਆਣਾ, ਬਾਬੂ ਸਿੰਘ ਮਾਨ, ਜਸਵਿੰਦਰ ਸਿੰਘ ਜੈਲਦਾਰ, ਸੁਖਪਾਲ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਕੁਲਦੀਪ ਕਲਾਲਵਾਲਾ ਆਦਿ ਆਗੂ ਹਾਜਰ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299