ਬਿਜਲੀ ਪਾਣੀ ਦਾ ਮੋਰਚਾ ਦੂਜੇ ਦਿਨ ਵੀ ਉਤਸ਼ਾਹ ਨਾਲ ਜਾਰੀ

Date: 10 September 2019
Parminder Pal Singh, Patiala
ਪਟਿਆਲਾ : 10 ਸਤੰਬਰ (ਪੀ.ਐਸ.ਗਰੇਵਾਲ) ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸੱਦੇ ਤੇ ਕੱਲ ਤੋਂ ਆਰੰਭ ਹੋਇਆ ਪੱਕਾ ਮੋਰਚਾ ਅੱਜ ਇੱਥੇ ਦੂਜੇ ਦਿਨ ਵੀ ਜਾਰੀ ਰਿਹਾ। ਇਹ ਮੋਰਚਾ ਸੂਬੇ ਦੇ ਲੋਕਾਂ ਨੂੰ ਬਿਜਲੀ ਦੋ ਰੁਪਏ ਪ੍ਰਤੀ ਯੂਨਿਟ ਦਿੱਤੇ ਜਾਣ ਅਤੇ ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਦੀ ਰਾਖੀ ਲਈ ਲਾਇਆ ਗਿਆ ਹੈ। ਜਿਕਰਯੋਗ ਹੈ ਕਿ ਸੰਘਰਸ਼ ਦੇ ਸਿੱਟੇ ਵਜੋਂ ਕੱਲ ਜਿਲਾ ਪ੍ਰਸ਼ਾਸ਼ਨ ਦੀ ਪਹਿਲਕਦਮੀ ’ਤੇ ਪਾਵਰਕੌਮ ਮੈਨੇਜਮੈਂਟ ਨਾਲ 11 ਸਤੰਬਰ ਦੀ ਮੋਹਾਲੀ ਵਿਖੇ ਗੱਲਬਾਤ ਤਹਿ ਹੋਈ ਹੈ। ਮੋਰਚੇ ਦੀ ਅਗਵਾਈ ਕਰ ਰਹੇ ਆਗੂਆਂ ਨੇ ਗੱਲਬਾਤ ਦੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਚੰਗੇ ਕਦਮ ਚੁੱਕਣਗੇ। ਮੋਰਚੇ ਵਿੱਚ ਸ਼ਾਮਲ ਵੱਖੋ-ਵੱਖ ਜਿਲਿਆ ਦੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮੋਰਚੇ ਦੀ ਅਗਲੀ ਰੂਪ ਰੇਖਾ ਕੱਲ ਦੀ ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਅਪਣਾਏ ਜਾਣ ਵਾਲੇ ਰਵੱਈਏ ’ਤੇ ਨਿਰਭਰ ਕਰੇਗੀ। ਉਨਾਂ ਅੱਗੇ ਕਿਹਾ ਕਿ ਜੀਵਨ ਦੀ ਬੁਨਿਆਦੀ ਲੋੜ ਪਾਣੀ, ਮੁਨਾਫਿਆਂ ਦੀ ਭੁੱਖ ਪੂਰੀ ਕਰਨ ਲਈ ਧਨਾਢਾਂ ਵਲੋਂ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰਾਂ ਨੇ ਇਸ ਮਾਨਵਤਾ ਦੋਖੀ ਗੁਨਾਹ ਵੱਲੋਂ ਅੱਖਾਂ ਮੀਟ ਛੱਡੀਆਂ ਹਨ। ਉਨਾਂ ਸਨਅਤਕਾਰਾਂ ਵੱਲੋਂ ਵਰਤ ਕੇ ਪਲੀਤ ਕੀਤਾ ਜਹਿਰੀਲਾ ਪਾਣੀ ਬਿਨਾਂ ਸੋਧੇ ਦਰਿਆਵਾਂ ਵਿੱਚ ਸੁੱਟਣ ਅਤੇ ਮਲ-ਮੂਤਰ ਦੀ ਦਰਿਆਈ ਪਾਣੀਆਂ ਵਿੱਚ ਮਿਲਾਵਟ ਰੋਕਣ ਪੱਖੋਂ ਸਰਕਾਰ ਦੀ ਮੁਜਰਮਾਨਾ ਅਸਫਲਤਾ ਦੀ ਜੋਰਦਾਰ ਨਿਖੇਧੀ ਕੀਤੀ। ਸਾਥੀ ਪਾਸਲਾ ਨੇ ਕਿਹਾ ਕਿ ਦਰਿਆਈ ਪਾਣੀਆਂ ਦੀ ਬਰਬਾਦੀ ਰੋਕਣ ਨਾਲ ਸਿੰਚਾਈ ਲਈ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਵਿੱਚ ਵੱਡੀ ਹੱਦ ਤੱਕ ਕਟੌਤੀ ਕੀਤੀ ਜਾ ਸਕਦੀ ਹੈ ਪਰ ਹਕੂਮਤਾਂ ਇਸ ਗੰਭੀਰ ਮਸਲੇ ਪ੍ਰਤੀ ਘੋਸਲ ਮਾਰੀ ਬੈਠੀਆਂ ਹਨ। ਇਸ ਮੌਕੇ ਸੰਬੋਧਨ ਕਰਨ ਵਾਲੇ ਆਗੂਆਂ ਨੇ ਲੋਕਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਾਣੀ ਇਸ ਤਰਾਂ ਪਲੀਤ ਹੁੰਦਾ ਰਿਹਾ ਤਾਂ ਘਰ-ਘਰ ਵਿੱਚ ਅਸਾਧ ਰੋਗਾਂ ਨਾਲ ਕਹਿਰ ਦੀਆਂ ਮੌਤਾਂ ਹੋਣ ਦੀ ਕੁਲਹਿਣੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਹਰ ਘਰ ਪੀਣ ਲਈ ਮੁੱਫ਼ਤ ਪਾਣੀ ਉਪਲੱਭਧ ਕਰਵਾਉਣ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਬਾਰਸ਼ ਦਾ ਪਾਣੀ ਸਹੇਜਣ ਲਈ ਠੋਸ ਯਤਨ ਕੀਤੇ ਜਾਣ। ਰਸਾਇਣਕ ਖਾਦਾਂ, ਕੀਟਨਾਸ਼ਕਾਂ, ਨਦੀਨ ਨਾਸ਼ਕਾਂ ਅਤੇ ਹੋਰ ਜਹਿਰਾਂ ਦੀ ਧਰਤੀ ਹੇਠਲੇ ਪਾਣੀ ਵਿੱਚ ਮਿਲਾਵਟ ਰੋਕਣ ਲਈ ਲੋਕ ਪੱਖੀ ਖੇਤੀ ਨੀਤੀ ਬਣਾਈ ਜਾਵੇ। ਅੱਜ ਮੋਰਚੇ ਦੀ ਪ੍ਰਧਾਨਗੀ ਡਾਕਟਰ ਸਤਨਾਮ ਸਿੰਘ ਅਜਨਾਲਾ, ਰਘਬੀਰ ਸਿੰਘ ਬੈਨੀਪਾਲ, ਮਿੱਠੂ ਸਿੰਘ ਘੁੱਦਾ, ਰਤਨ ਸਿੰਘ ਰੰਧਾਵਾ ਅਤੇ ਦੀਪਕ ਠਾਕੁਰ ਨੇ ਕੀਤੀ। ਸਾਥੀ ਵੇਦ ਪ੍ਰਕਾਸ਼, ਪ੍ਰੋਫੈਸਰ ਜੈਪਾਲ, ਦਰਸ਼ਨ ਨਾਹਰ, ਨੀਲਮ ਘੁਮਾਣ, ਲਾਲ ਚੰਦ ਸਰਦੂਲਗੜ, ਮਲਕੀਤ ਸਿੰਘ ਵਜੀਦਕੇ, ਜਗਤਾਰ ਸਿੰਘ ਚਕੋਹੀ, ਸੰਤੋਖ ਸਿੰਘ ਬਿਲਗਾ, ਜਸਪਾਲ ਝਬਾਲ, ਸੁਖਦੇਵ ਗੋਹਲਵੜ, ਮੁਖਤਿਆਰ ਸਿੰਘ ਮੱਲਾ, ਅਮਰਜੀਤ ਸਿੰਘ ਮੱਟੂ, ਜਗਤਾਰ ਸਿੰਘ ਕਰਮਪੁਰਾ, ਛੱਜੂ ਰਾਮ ਰਿਸ਼ੀ, ਯਸ਼ਪਾਲ ਮਹਿਲ ਕਲਾਂ, ਮੋਹਣ ਸਿੰਘ ਧਮਾਣਾ, ਸ਼ਿਵ ਕੁਮਾਰ ਤਲਵਾੜਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।
Parminder Pal Singh
Patiala

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com