ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 9 ਅਕਤੂਬਰ ਤੋਂ

Date: 24 September 2019
Parminder Pal Singh, Patiala
ਪਟਿਆਲਾ, 24 ਸਤੰਬਰ(ਪੀ.ਐਸ.ਗਰੇਵਾਲ) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ ਵਿੱਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆਂ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੋਰਸ 9 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਮੰਤਵ ਸੈਨਾ ਵਿੱਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਉਹਨਾਂ ਦੱਸਿਆ ਕਿ ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜਨ 50 ਕਿਲੋ ਹੋਣਾ ਚਾਹੀਦਾ ਹੈ। ਕਲਰਕ ਅਤੇ ਐਸ.ਕੇ.ਟੀ. ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 23 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ +2 ਕਲਾਸ ਵਿੱਚ ਹਰੇਕ ਵਿਸ਼ੇ ਵਿੱਚ 50% ਨੰਬਰਾਂ ਨਾਲ ਪਾਸ ਹੋਣਾ ਲਾਜ਼ਮੀ ਹੈ ਅਤੇ ਬਾਰਵੀਂ ਜਮਾਤ ਵਿੱਚ ਗਣਿਤ ਵਿਸ਼ਾ ਹੋਣਾ ਜ਼ਰੂਰੀ ਹੈ ਅਤੇ ਆਮ ਉਮੀਦਵਾਰਾਂ ਲਈ ਦਸਵੀਂ ਵਿੱਚੋਂ 45% ਨੰਬਰਾਂ ਨਾਲ ਜਾਂ +2 ਪਾਸ ਹੋਣਾ ਹੀ ਜ਼ਰੂਰੀ ਹੈ। ਐਸ.ਸੀ. ਜਾਤੀ ਨਾਲ ਸਬੰਧਤ ਉਮੀਦਵਾਰ 40% ਨੰਬਰਾਂ ਨਾਲ ਪਾਸ ਹੋਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਪੜਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ. ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇੜੇ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਆਪਣੇ ਨਾਮ ਦੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਪਟਿਆਲਾ ਜ਼ਿਲੇ ਦੇ ਉਮੀਦਵਾਰ ਹੀ ਇਸ ਟਰੇਨਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਦੂਰ-ਦੁਰਾਡੇ ਦੇ ਵਿਦਿਆਰਥੀਆਂ ਲਈ ਰਿਹਾਇਸ਼ ਦਾ ਵੀ ਪ੍ਰਬੰਧ ਹੈ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟਰੇਨਿੰਗ ਦਾ ਜ਼ਰੂਰੀ ਸਾਜੋ ਸਮਾਨ ਉਪਲਬਧ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 0175-2361188 ’ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com