ਪੰਜਾਬ ਭਾਜਪਾ ਲੀਗਲ ਸੈਲ ਨੇ ਜਾਰੀ ਕੀਤਾ ਕਿਸਾਨਾਂ ਦੇ ਹੱਕ ਦਾ ਸੰਕਲਪ ਪੱਤਰ
Date: 04 October 2020
RAJESH DEHRA, RAJPURA

ਅੱਜ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਪੰਜਾਬ ਭਾਜਪਾ ਲੀਗਲ ਸੈਲ ਵਲੋਂ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਬਾਰੇ ਜਾਣਕਾਰੀ ਦੇਣ ਲਈ ਇਕ ਪ੍ਰੋਗਰਾਮ ਰੱਖਿਆ ਗਿਆ ਜਿਸ ਵਿੱਚ ਪੰਜਾਬ ਭਾਜਪਾ ਲੀਗਲ ਸੈਲ ਲੇਜਿਸਲਟੀਵ ਦੇ ਕਨਵੀਨਰ ਅਤੇ ਚੰਡੀਗੜ੍ਹ ਹਾਈਕੋਰਟ ਦੇ ਐਡਵੋਕੇਟ ਐਨ ਕੇ ਵਰਮਾ ਰਾਜਪੁਰਾ ਪੁਜੇ ਜਿਥੇ ਉਨਾਂ ਦਾ ਸਵਾਗਤ ਐਡਵੋਕੇਟ ਸੰਜੈ ਗਰਗ ਅਤੇ ਐਡਵੋਕੇਟ ਬਲਵਿੰਦਰ ਚਹਿਲ ਨੇ ਕੀਤਾ। ਇਸ ਮੌਕੇ ਤੇ ਸ਼੍ਰੀ ਐਨ ਕੇ ਵਰਮਾ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਪਾਸ ਕੀਤਾ ਗਿਆ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹੈ ਇਸ ਨਾਲ ਹੁਣ ਕਿਸਾਨ ਆਪਣੀਆਂ ਫ਼ਸਲਾਂ ਨੂੰ ਦੇਸ਼ ਭਰ ਵਿਚ ਕਿਥੇ ਵੀ ਜਿਥੇ ਜਿਆਦਾ ਮੁੱਲ ਮਿਲਦਾ ਹੋਵੇ ਵੇਚ ਸਕਦਾ ਹੈ ਜੋ ਕਿ ਪਹਿਲਾਂ ਸਿਰਫ ਆਪਣੇ ਆੜਤੀ ਤੱਕ ਹੀ ਸੀਮਿਤ ਸਨ।ਉਹਨਾਂ ਨੇ ਕਿਸਾਨਾਂ ਦੇ ਫਾਇਦੇ ਲਈ ਪਾਸ ਕੀਤੇ ਗਏ ਬਿਲ ਦਾ ਸੰਕਲਪ ਪੱਤਰ ਰਾਹੀਂ ਕਿਸਾਨਾਂ ਨੂੰ ਇਸਦੇ ਫਾਇਦੇ ਦੱਸੇ ਅਤੇ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਰਾਜਨੀਤੀ ਕਰ ਰਹੇ ਹਨ।ਉਹ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ।ਇਸ ਮੌਕੇ ਤੇ ਉਹਨਾਂ ਨੇ ਐਡਵੋਕੇਟ ਸੰਜੇ ਗਰਗ ਨੂੰ ਪੰਜਾਬ ਭਾਜਪਾ ਲੀਗਲ ਸੈਲ ਲੇਜਿਸਲਟੀਵ ਦਾ ਕੋ ਕਨਵੀਨਰ ਬਣਾਇਆ।ਇਸ ਮੌਕੇ ਤੇ ਐਡਵੋਕੇਟ ਸੰਜੇ ਗਰਗ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਹੱਕ ਵਿਚ ਹੈ ਉਹਨਾਂ ਦੇ ਖਿਲਾਫ ਨਹੀਂ ।ਇਸ ਮੌਕੇ ਤੇ ਵਕੀਲ ਭਾਈਚਾਰੇ ਵਿਚੋਂ ਬਲਵਿੰਦਰ ਚਹਿਲ, ਵਿਰਾਟ ਗੁਪਤਾ,ਮਿਥੁਨ ਮਹਿਤਾ,ਤਰਸੇਮ ਲਾਲ ਹਾਜਿਰ ਸਨ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299