ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਤੇ ਸਿੱਕਿਆਂ ਦੇ ਮਿਊਜੀਅਮ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਸੰਜੇ ਕੁਮਾਰ
Date: 23 February 2021
Parminder Pal Singh, Patiala

ਸ੍ਰੀ ਸੰਜੇ ਕੁਮਾਰ ਨੇ 84 ਕਮਰਿਆਂ ਵਾਲੀ ਪੁਰਾਤਨ ਮਹਿੰਦਰਾ ਕੋਠੀ ਦੀ ਵਿਰਾਸਤੀ ਦਿੱਖ ਬਹਾਲ ਕੀਤੇ ਜਾਣ ਦੇ ਕੰਮ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਨਾਲ ਹੀ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀ ਏਜੰਸੀ ਅਤੇ ਵਿਭਾਗੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਇਸ ਮੈਡਲ ਗੈਲਰੀ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਦੇ ਰੂਬਰੂ ਕਰਵਾਉਣ ਦੇ ਮਕਸਦ ਨਾਲ ਮਹਿੰਦਰਾ ਕੋਠੀ ਨੂੰ ਏਸ਼ੀਅਨ ਵਿਕਾਸ ਬੈਂਕ ਦੇ ਸਹਿਯੋਗ ਨਾਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਤਿਆਰ ਕੀਤੇ ਇੱਕ ਵਿਸ਼ੇਸ਼ ਪ੍ਰਾਜੈਕਟ ਅਧੀਨ ਕਰੀਬ 70 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਇਸ ਬੇਸ਼ਕੀਮਤੀ ਖ਼ਜ਼ਾਨੇ ਦੀ ਪ੍ਰਦਰਸ਼ਨੀ ਵਾਸਤੇ ਤਿਆਰ ਕਰਵਾਇਆ ਜਾ ਰਿਹਾ ਹੈ।ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਇਸ ਵਿਸ਼ੇਸ਼ ਪ੍ਰਾਜੈਕਟ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਤੇ ਮਹਾਰਾਜਾ ਯਾਦਵਿੰਦਰ ਸਿੰਘ ਵੱਲੋਂ ਇਕੱਤਰ ਕੀਤੇ ਗਏ 3200 ਤੋਂ ਵੀ ਵਧੇਰੇ ਮੈਡਲਜ਼, ਆਰਡਰਜ਼ ਤੇ 3000 ਦੇ ਕਰੀਬ ਪੁਰਾਤਨ ਸਿੱਕਿਆਂ ਸਮੇਤ ਹੋਰ ਪੁਰਾਤਨ ਵਸਤਾਂ ਨੂੰ ਇੱਥੇ ਪ੍ਰਦਰਸ਼ਤ ਕੀਤਾ ਜਾਵੇਗਾ। ਇੱਥੇ ਮੈਡਲਾਂ ਤੇ ਸਿੱਕਿਆਂ ਦੀ ਵਿਧੀਵਤ ਪ੍ਰਦਰਸ਼ਨੀ ਤੇ ਇਸ ਦੀ ਸਜਾਵਟ ਆਦਿ ਦੇ ਅਗਲੇ ਕੰਮਾਂ ਲਈ ਮੁੰਬਈ ਦੀ ਪ੍ਰਸਿੱਧ ਮਿਊਜੀਅਮ ਡਿਜਾਇਨਰ ਸੁਰੰਜਨਾ ਸਤਵਾਲੇਕਰ ਦੀਆਂ ਸੇਵਾਵਾਂ ਹਾਸਲ ਕੀਤੀਆਂ ਗਈਆਂ ਹਨ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299