ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਨੇ- ਦਲਜੀਤ ਮਨੀ, ਸਨਦੀਪ ਸਿੰਘ

Date: 13 May 2021
Amrish Kumar Anand, Doraha
ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਨੇ- ਦਲਜੀਤ ਮਨੀ, ਸਨਦੀਪ ਸਿੰਘ

ਦੋਰਾਹਾ,

ਅਮਰੀਸ਼ ਆਨੰਦ,

ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਉਘੇ ਸਮਾਜ ਸੇਵੀ ਤੇ ਯੂਥ ਆਗੂ ਦਲਜੀਤ ਸਿੰਘ ਮਨੀ ਤੇ ਸੰਦੀਪ ਸਿੰਘ ਨੇ ਜੈਪੁਰਾ ਰੋਡ ਤੇ ਬੂਟੇ ਲਗਾਉਂਦੇ ਹੋਏ ਪ੍ਰੈਸ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਜਿਵੇਂ ਕਿ ਅਸੀਂ ਚੰਗੀ ਤਰਾਂ ਜਾਣਦੇ ਹਾਂ ਕਿ ਅੱਜਕਲ ਸਾਰੇ ਸੰਸਾਰ ਵਿਚ ਕਰੋਨਾ ਵਰਗੀ ਖ਼ਤਰਨਾਕ ਬਿਮਾਰੀ ਫੈਲੀ ਹੋਈ ਹੈ,ਇਸ ਲਈ ਸਾਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਕਿ ਸਾਨੂੰ ਆਪਣੇ ਵਾਤਾਵਰਨ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਅਸੀਂ ਆਕਸੀਜਨ ਦੇਣ ਵਾਲੇ ਰੁੱਖਾਂ ਦੀ ਸਾਂਭ ਸੰਭਾਲ ਨਹੀਂ ਕਰਦੇ ਤੇ ਉਹ ਸਮਾਂ ਦੂਰ ਨਹੀਂ ਕਿ ਸਾਡੇ ਸਮਾਜ ਵਿਚ ਬਹੁਤ ਸਾਰੀਆਂ ਸਾਹ ਦੀਆ ਬਿਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਸਾਨੂੰ ਹੁਣ ਤੋਂ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਸੋਚਣਾ ਚਾਹੀਦਾ ਹੈ ਤੇ ਆਪਣੇ ਘਰਾਂ ਬਾਲਕੋਣੀਆਂ ,ਮਹੁੱਲੇ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਣ ਵਾਰੇ ਜਾਗਰੂਕ ਕਰਨਾ ਚਾਹੀਦਾ ਹੈ,ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਘਰਾਂ ਪਾਰਕਾਂ ਵਿਚ ਹਰੇ ਭਰੇ ਫਲਦਾਰ ਬੂਟੇ ਲਗਾਓ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ.

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com