ਡੇਂਗੂ ਰੋਗ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ : ਡਾ. ਨਰੇਸ਼ ਆਨੰਦ

Date: 28 August 2021
Amrish Kumar Anand, Doraha
ਡੇਂਗੂ ਰੋਗ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ : ਡਾ. ਨਰੇਸ਼ ਆਨੰਦ

ਲੁਧਿਆਣਾ, (ਅਮਰੀਸ਼ ਆਨੰਦ)- ਡੇਂਗੂ ਤੋਂ ਬਚਾਅ ਲਈ ਵਧੇਰੇ ਸਾਵਧਾਨੀਆਂ ਦੀ ਜ਼ਰੂਰਤ ਹੁੰਦੀ ਹੈ, ਇਸ ਸਬੰਧ ਵਿਚ ਡਾ. ਨਰੇਸ਼ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਸਾਡੇ ਆਲੇ ਦੁਆਲੇ ਖੜ੍ਹੇ ਪਾਣੀ ਵਿਚ ਮੱਛਰਾਂ ਦੇ ਵਾਧੇ ਦਾ ਸਬੱਬ ਬਣਦਾ ਹੈ। ਅਜਿਹੇ ਮੌਸਮ ਵਿੱਚ ਡੇਂਗੂ ਤੋਂ ਬਚਾਅ ਲਈ ਵਧੇਰੇ ਸਾਵਧਾਨੀਆਂ ਦੀ ਜ਼ਰੂਰਤ ਹੁੰਦੀ ਹੈ। ਇਸ ਸਬੰਧੀ ਜ਼ਿਲ੍ਹਾ ਵਾਸੀਆਂ ਦੇ ਨਾਮ ਜਾਰੀ ਇਕ ਅਪੀਲ ਵਿੱਚ ਡਾ. ਨਰੇਸ਼ ਨੇ ਕਿਹਾ ਹੈ ਕਿ ਡੇਂਗੂ ਰੋਗ ਏਡੀਜ਼ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਇੱਕ ਵਾਇਰਲ ਬੀਮਾਰੀ ਹੈ,ਜਿਸ ਵਿੱਚ ਤੇਜ਼ ਬੁਖਾਰ ,ਸਿਰ ਦਰਦ, ਅੱਖਾਂ ਦੇ ਪਿੱਛਲੇ ਭਾਗ ਵਿਚ ਦਰਦ, ਸਰੀਰ ਅਤੇ ਜੋੜਾਂ ਵਿਚ ਦਰਦ ਆਦਿ ਲੱਛਣ ਹੋ ਸਕਦੇ ਹਨ। ਉਨਾਂ੍ਹ ਕਿਹਾ ਕਿ ਇਸ ਨੂੰ ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ। ਡਾ. ਨਰੇਸ਼ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਘਰਾਂ ਅੰਦਰ ਕਿਸੇ ਵੀ ਰੂਪ ਵਿਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ। ਘਰਾਂ ਅੰਦਰ ਕੂਲਰਾਂ ਦਾ ਪਾਣੀ ਹਫਤੇ ਵਿਚ ਇਕ ਵਾਰ ਜ਼ਰੂਰ ਬਦਲਣਾ ਚਾਹੀਦਾ ਹੈ। ਕਿਉਂਕਿ ਡੇਂਗੂ ਦਾ ਲਾਰਵਾ ਇਕ ਹਫਤੇ ਵਿਚ ਮੱਛਰ ਦੇ ਰੂਪ ਵਿਚ ਪ੍ਰਵਰਤਿਤ ਹੋ ਜਾਂਦਾ ਹੈ।ਉਨਾਂ੍ਹ ਦੱਸਿਆ ਕਿ ਘਰਾਂ ਦਫਤਰਾਂ ਅਤੇ ਦੁਕਾਨਾਂ ਦੀਆਂ ਛੱਤਾਂ ਆਦਿ ਤੇ ਪਏ ਕਬਾੜ ਸਾਮਾਨ, ਟਾਇਰ ਅਤੇ ਗਮਲਿਆਂ ਆਦਿ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਡਾ.ਨਰੇਸ਼ ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com