ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 2.030 ਕਿੱਲੋ ਹੈਰੋਇਨ ਤੇ 7 ਗੈਰ-ਕਾਨੂੰਨੀ ਪਿਸਤੌਲ ਸਮੇਤ 5 ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ...