ਅੰਮ੍ਰਿਤਪਾਲ ਸਿੰਘ ਨੇ ਦਾਦੀ ਮਾਤਾ ਚਰਨ ਕੌਰ ਨੂੰ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ
ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਅੰਤਿਮ ਸੰਸਕਾਰ ਮੌਕੇ ਪਹੁੰਚੀ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ...