ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ ਕੀਤਾ ਗਿਆ ਜਿਸ ਦਾ ਚਾਰਜ ਉਹਨਾਂ ਨੇ ਮੰਗਲਵਾਰ ਨੂੰ ਸੰਭਾਲਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ ।ਇਸ ਮੌਕੇ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਅਤੇ ਉਹਨਾਂ ਨੇ ਸ੍ਰ. ਬਿੰਦਰਾ ਦਾ ਮੁੰਹ ਮਿਠਾ ਕਰਵਾ ਕੇ ਉਹਨਾਂ ਨੂੰ ਵਧਾਈ ਦਿੱਤੀ l ਅਹੁਦਾ ਸੰਭਾਲਦਿਆਂ ਚੇਅਰਮੈਨ ਸ੍ਰ. ਸੁਖਬਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨਾਂ ਤੇ ਵਿਸ਼ਵਾਸ ਕਰਕੇ ਉਹਨਾਂ ਨੂੰ ਇਹ ਜੁੰਮੇਵਾਰੀ ਦੇਣ ਤੇ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਹਨਾਂ ਨੇ ਭਰੋਸਾ ਦੁਵਾਇਆ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਣਗੇ।