ਮਨੀਪੁਰ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ : ਡਾ.ਜੇ ਐਲ ਆਨੰਦ

ਦੋਰਾਹਾ, ਦੇਸ਼ ਅੰਦਰ ਔਰਤਾਂ ਦੀ ਹੋ ਰਹੀ ਦੁਰਦਸ਼ਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵੀ ਪੰਜਾਬ ਡੈਂਟਲ ਐਸੋਸੀਏਸ਼ਨ ਦੇ ਸੀਨੀਅਰ ਮੇਂਬਰ,ਹਿੰਦੂ ਧਰਮਸ਼ਾਲਾ ਦੋਰਾਹਾ ਦੇ ਪ੍ਰਧਾਨ ਡਾ.ਜੇ ਐਲ ਆਨੰਦ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕੋਈ ਸ਼ੱਕ ਨਹੀਂ ਕਿ ਰਾਜਸਥਾਨ,ਪੱਛਮੀ ਬੰਗਾਲ,ਬਿਹਾਰ ਅਤੇ ਕਈ ਹੋਰ ਸੂਬਿਆਂ ਵਿਚ ਔਰਤਾਂ ਵਿਰੁੱਧ ਹੋਏ ਅਪਰਾਧਾਂ ਦੀ ਗਿਣਤੀ ਲਗਾਤਾਰ ਵਧੀ ਹੈ,ਕਈ ਥਾਵਾਂ ਤੇ ਪੁਲੀਸ ਨੇ ਕਾਰਵਾਈ ਕੀਤੀ ਹੈ ਪਰ ਬਹੁਤ ਵਾਰ ਨਿਰਾਸ਼ਾਜਨਕ ਰਹੀ ਹੈ।ਪਰ ਉਨ੍ਹਾਂ ਕਿਹਾ ਇਸ ਸਭ ਕੁਝ ਦੇ ਬਾਵਜੂਦ ਇਨ੍ਹਾਂ ਅਪਰਾਧਾਂ ਤੇ ਰੁਝਾਨਾਂ ਦਾ ਮੁਕਾਬਲਾ ਮਨੀਪੁਰ ਵਿਚਲੇ ਹਾਲਾਤ ਨਾਲ ਨਹੀਂ ਕੀਤਾ ਜਾ ਸਕਦਾ।ਮਨੀਪੁਰ ਇਸ ਸਮੇਂ ਅਣਸੁਖਾਵੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਘੱਟਗਿਣਤੀ ਫਿਰਕੇ ਦੇ ਲੋਕਾਂ ਵਿਰੁੱਧ ਹੀ ਲਗਾਤਾਰ ਹਿੰਸਾ ਹੋ ਰਹੀ ਹੈ।ਡਾ.ਆਨੰਦ ਨੇ ਕਿਹਾ ਕਿ ਮਨੀਪੁਰ ਘਟਨਾ ਦੀ ਕੁੱਲ ਲੋਕਾਈ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ।ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ।ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।ਜੋ ਕਿ ਸਾਡੇ ਮੁਲਕ ਦੀ ਜ਼ਮੀਰ 'ਤੇ ਵੱਡਾ ਕਲੰਕ ਹੈ।ਡਾ.ਆਨੰਦ ਨੇ ਮਨੀਪੁਰ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਘਨਿਉਣੀ ਹਰਕਤ ਕਰਨ ਦਾ ਹੀਆ ਨਾ ਪਵੇ।