ਫਾਜ਼ਿਲਕਾ-ਫਿਰੋਜ਼ਪੁਰ ਸੜਕ ਹਾਦਸੇ ’ਚ ਔਰਤ ਤੇ ਤਿੰਨ ਬੱਚਿਆਂ ਸਣੇ ਪੰਜ ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਫਾਜ਼ਿਲਕਾ-ਫਿਰੋਜ਼ਪੁਰ ਸੜਕ ਹਾਦਸੇ ’ਚ ਔਰਤ ਤੇ ਤਿੰਨ ਬੱਚਿਆਂ ਸਣੇ ਪੰਜ ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਫਾਜ਼ਿਲਕਾ: ਫਾਜ਼ਿਲਕਾ-ਫਿਰੋਜ਼ਪੁਰ ਸੜਕ ’ਤੇ ਪਿੰਡ ਥੇਹ ਕਲੰਦਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਔਰਤ ਅਤੇ ਤਿੰਨ ਬੱਚਿਆਂ ਸਣੇ ਪੰਜ ਜਣਿਆਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ। ਟੱਕਰ ਤੋਂ ਬਾਅਦ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਜਾਣਕਾਰੀ ਅਨੁਸਾਰ, ਕਰੂਜ਼ਰ ਗੱਡੀ ਵਿੱਚ ਸਵਾਰ ਇੱਕ ਪਰਿਵਾਰ ਪਿੰਡ ਕਰਨੀਖੇੜਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਜਲਾਲਾਬਾਦ ਦੇ ਪਿੰਡ ਟਿਵਾਣਾ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਥੇਹ ਕਲੰਦਰ ਨੇੜੇ ਪਹੁੰਚੀ ਤਾਂ ਪਿਕਅੱਪ ਨਾਲ ਉਸ ਦੀ ਟੱਕਰ ਹੋ ਗਈ।

ਸੜਕ ਸੁਰੱਖਿਆ ਫੋਰਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕਾਰਵਾਈ ਸ਼ੁਰੂ ਕੀਤੀ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਅਤੇ 10 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ।