ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਦਾ ਨਤੀਜਾ ਸੋ ਪ੍ਰਤੀਸ਼ਤ ਰਿਹਾਦੋਰਾਹਾ, 23 ਜੁਲਾਈ (ਅਮਰੀਸ਼ ਆਨੰਦ )-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਪਲੱਸ ਟੂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਦਾ ਨਤੀਜਾ ਸੋ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਅਮਰਜੀਤ ਸਿੰਘ ਘੁਡਾਣੀ ਨੇ ਦੱਸਿਆ ਕਿ ਇਹ ਨਤੀਜਾ ਮਾਨਯੋਗ ਪ੍ਰਿੰਸੀਪਲ ਪਰਮਜੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੀਤੀ ਸਖਤ ਮਿਹਨਤ ਦਾ ਸਿੱਟਾ ਹੈ। ਸਕੂਲ ਵਿਦਿਆਰਥਣ ਨੇ ਸਕੂਲ ਵਿੱਚੋਂ ਗੁਰਪ੍ਰੀਤ ਕੌਰ ਨੇ 89.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੋਨਮ ਕੁਮਾਰੀ ਅਤੇ ਤਰਨਪ੍ਰੀਤ ਸਿੰਘ ਨੇ 84.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮਨਪ੍ਰੀਤ ਕੌਰ ਨੇ 83.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਪਰਮਜੀਤ ਕੋਰ ਵੱਲੋਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਲਗਾਤਾਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਪ੍ਰਿੰਸੀਪਲ ਨੇ ਵਿਦਿਆਂਰਥੀਆਂ ਨੂੰ ਨਕਲ ਤੋਂ ਦੂਰ ਰਹਿਣ ਅਤੇ ਜਿੰਦਗੀ ਅੰਦਰ ਕਾਮਯਾਬ ਹੋਣ ਲਈ ਇਮਾਨਦਾਰੀ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।