Punjab Infoline

ਪੰਜਾਬੀ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

05 Oct, 2026 09:22 AM

6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ ਪਰਗਟ ਸਿੰਘ, ਚੰਡੀਗੜ੍ਹ ਵਿੱਚ ਸੀਨੀਅਰ ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਪਰਗਟ ਸਿੰਘ ਦਿੱਲੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ ਉਹ ਪੰਜਾਬ ਨਾਲ ਸਬੰਧਤ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤਾਂ ਕਰ ਰਹੇ ਹਨ।

 

ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਧੜੇਬਾਜ਼ੀ ਖਤਮ ਕਰਨ ਅਤੇ ਆਗਾਮੀ ਚੋਣਾਂ ਦੀ ਲੜਾਈ ਲਈ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਬੀਤੇ ਕੱਲ੍ਹ ਪਰਗਟ ਸਿੰਘ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਸੀ।

Latest News