Punjab Infoline

ਪੰਜਾਬੀ

ਪੰਜਾਬ ਬੰਦ ਦਾ ਅਸਰ: ਕੋਹਾੜਾ ਦੇ ਮੁੱਖ ਚੌਕ ’ਚ ਧਰਨਾ, ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਆਵਾਜਾਈ ਠੱਪ

15 Oct, 2026 01:45 PM

 ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਆਵਾਜਾਈ ਠੱਪ ਹੋ ਗਈ ਹੈ। ਲੁਧਿਆਣਾ ਦੇ ਕਸਬਾ ਕੋਹਾੜਾ ਦੇ ਮੁੱਖ ਚੌਕ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਬੰਦ ਕਰ ਦਿੱਤੀ ਗਈ। ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ 2026 ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸੇ ਸੱਦੇ ਦੇ ਮੱਦੇਨਜ਼ਰ ਕੋਹਾੜਾ ਵਿੱਚ ਧਰਨਾ ਦਿੱਤਾ ਗਿਆ।

Latest News