ਤਕਨੀਕੀ ਸਿੱਖਿਆ ਅਦਾਰਿਆਂ 'ਚ ਹੁਣ ਵਿਦਿਆਰਥੀ ਲਗਾਇਆ ਕਰਨਗੇ ਬਾਇਓਮੈਟ੍ਰਿਕ ਤੇ ਹਾਜ਼ਰੀ

ਅੱਜ ਚੰਡੀਗੜ੍ਹ ਵਿਖੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਬੈਠਕ ਦੌਰਾਨ ਇਸ ਸਾਲ ਤੋਂ ਤਕਨੀਕੀ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਤੇ ਲਾਉਣ ਦੀ ਵਿਵਸਥਾ ਸ਼ੁਰੂ ਕਰਨ ਸਬੰਧੀ ਫ਼ੈਸਲਾ ਲਿੱਤਾ ਗਿਆ l ਬੈਠਕ ਦੌਰਾਨ ਮੰਤਰੀ ਜੀ ਨੇ ਦੇ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਨੂੰ ਸਾਰੇ ਸਰਕਾਰੀ ਬਹੁ-ਤਕਨੀਕੀ ਕਾਲਜਾਂ 'ਚ ਵਿਦਿਆਰਥੀਆਂ ਦੀ ਰੋਜਾਨਾ ਹਾਜ਼ਰੀ ਬਾਇਓਮੈਟ੍ਰਿਕ ਤੇ ਲਗਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰਨ ਦੇ ਨਿਰਦੇਸ਼ ਦਿੱਤੇ l