ਪੰਜਾਬ ਮੁਲਾਜ਼ਮਾਂ ਦੀ ਹੜਤਾਲ ਵਿਚਾਲੇ ਮਾਨ ਸਰਕਾਰ ਦਾ ਹੁਕਮ, ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਮੰਗੀ ਸੂਚੀ
- ਪੰਜਾਬ
- (Asia/Kolkata)
Punjab Employees Strike: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਮਹਾਂ-ਹੜਤਾਲ ਵਿਚਾਲੇ ਪੰਜਾਬ ਸਰਕਾਰ ਨੇ 21 ਅਕਤੂਬਰ ਨੂੰ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਮੰਗੀ ਹੈ। ਸਰਕਾਰ ਵੱਲੋਂ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਨੂੰ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੇ ਵੇਰਵੇ ਤਿਆਰ ਕਰਕੇ ਭੇਜਣ ਲਈ ਕਿਹਾ ਹੈ। ਇਸ ਕਦਮ ਨੂੰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਪੱਤਰ ਵਿੱਚ ਕੀ ਲਿਖਿਆ ਹੈ?
ਸਰਕਾਰ ਵੱਲੋਂ ਜਾਰੀ ਪੱਤਰ ਵਿੱਚ 21 ਅਕਤੂਬਰ ਨੂੰ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਭੇਜਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਇਹ ਪੱਤਰ ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤਾ ਗਿਆ ਹੈ।
ਪੱਤਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਗੈਰ-ਹਾਜ਼ਰ ਮੁਲਾਜ਼ਮਾਂ ਦੇ ਵੇਰਵੇ ਇਕੱਠੇ ਕਰਕੇ ਸਰਕਾਰ ਨੂੰ ਭੇਜਣ ਲਈ ਕਿਹਾ ਗਿਆ ਹੈ।