ਬਲਦੇਵ ਸਿੰਘ ਗੱਦੋਮਾਜਰਾ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨ

ਰਾਜਪੁਰਾ (ਰਾਜੇਸ਼ ਡਾਹਰਾ ): ਰਾਜਪੁਰਾ ਨਵੀਂ ਅਨਾਜ ਮੰਡੀ 'ਚ ਸਥਿੱਤ ਮਾਰਕਿਟ ਕਮੇਟੀ ਦਫ਼ਤਰ ਵਿਚ ਕਰਵਾਏ ਤਾਜਪੋਸ਼ੀ ਸਮਾਰੋਹ ਦੌਰਾਨ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਤੇ ਕਮੇਟੀ ਦੇ ਨਵੇਂ ਬਣਾਏ ਗਏ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਤੇ ਵਾਇਸ ਚੇਅਰਮੈਨ ਜਗਰੂਪ ਸਿੰਘ ਸੇਹਰਾ ਨੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਘਨੌਰ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਹੋਰਨਾਂ ਆਗੂਆਂ ਦੀ ਮੋਜੂਦਗੀ 'ਚ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਸਮਾਰੋਹ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ, , ਨਗਰ ਕੋਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਸੋਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਭੂਪਿੰਦਰ ਸੈਣੀ, ਪੈਪਸੂ ਵਿਕਾਸ ਬੋਰਡ ਦੇ ਵਾਇਸ ਚੇਅਰਮੈਨ ਵਿਨੈ ਨਿਰੰਕਾਰੀ ਮੋਜੂਦ ਸਨ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਤੇ ਵਾਇਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ ਨੇ ਵਿਧਾਇਕ ਕੰਬੋਜ ਅਤੇ ਵਿਧਾਇਕ ਜਲਾਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੋਂਪੀ ਹੈ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦੇਣਗੇ। ਇਸ ਦੋਰਾਨ ਵਿਧਾਇਕ ਕੰਬੋਜ ਅਤੇ ਜਲਾਲਪੁਰ ਨੇ ਕਿਹਾ ਕਿ ਗੱਦੋਮਾਜਰਾ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਵਫ਼ਾਦਾਰ ਸਿਪਾਹੀ ਹਨ ਤੇ ਉਹ ਪਾਰਟੀ ਲਈ ਬਹੁਤ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ। ਇਸ ਅਹੁਦੇ ਲਈ ਉਨ੍ਹਾਂ ਨੂੰ ਬਿਠਾਇਆ ਜਾਣਾ ਜਰੂਰੀ ਬਣ ਜਾਂਦਾ ਹੈ ਕਿਉਂਕਿ ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ।