ਹਰਿਆਣਾ ਸਿੱਖ ਚੋਣਾਂ ਵਿੱਚ ਅਕਾਲੀ ਦਲ ਅਤੇ ਗੱਠਜੋੜ ਦੀ ਸ਼ਾਨਦਾਰ ਜਿੱਤ
- ਪੰਥਕ ਮਸਲੇ ਅਤੇ ਖ਼ਬਰਾਂ
- 19 Jan,2025
ਹਰਿਆਣਾ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਗੱਠਜੋੜ ਭਾਈਵਾਲਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਹਰਿਆਣਾ ਸਰਕਾਰ ਵੱਲੋਂ ਪੈਦਾ ਕੀਤੀਆਂ ਗਈਆਂ ਅੜਚਣਾਂ ਦੇ ਬਾਵਜੂਦ, ਇਸ ਗੱਠਜੋੜ ਨੇ 18 ਸੀਟਾਂ ’ਤੇ ਕਬਜ਼ਾ ਕਰ ਲਿਆ ਹੈ।
ਇਹ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਰਾਜਨੀਤਿਕ ਪਾਰਟੀ ਵਜੋਂ ਚੋਣ ਲੜਨ ਦੀ ਮਨਜ਼ੂਰੀ ਨਹੀਂ ਮਿਲੀ ਸੀ। ਇਸ ਕਾਰਨ, ਉਮੀਦਵਾਰਾਂ ਨੂੰ ਹਰਿਆਣਾ ਸਿੱਖ ਪੰਥਕ ਦਲ ਦੇ ਨਾਮ ਹੇਠ ਧਾਰਮਿਕ ਸਮੂਹ ਦੇ ਰੂਪ ਵਿੱਚ ਚੋਣਾਂ ’ਚ ਹਿੱਸਾ ਲੈਣਾ ਪਿਆ। “ਢੋਲ” ਦੇ ਚੋਣ ਨਿਸ਼ਾਨ ਹੇਠ ਇਸ ਗਰੁੱਪ ਨੇ 6 ਸੀਟਾਂ ਜਿੱਤੀਆਂ, ਜਦਕਿ ਬਾਕੀ 12 ਸੀਟਾਂ ਅਜ਼ਾਦ ਉਮੀਦਵਾਰਾਂ ਵਜੋਂ ਜਿੱਤ ਕੇ ਗੱਠਜੋੜ ਦਾ ਹਿੱਸਾ ਬਣੀਆਂ।
ਸ਼੍ਰੋਮਣੀ ਅਕਾਲੀ ਦਲ ਨੇ ਫੇਸਬੁਕ ਪੇਜ਼ ਰਾਹੀਂ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਹਰਿਆਣਾ ਸਿੱਖ ਸੰਗਤ ਦਾ ਧੰਨਵਾਦ ਕੀਤਾ। ਅਕਾਲੀ ਦਲ ਨੇ ਕਿਹਾ ਕਿ ਇਹ ਜਿੱਤ ਸਿੱਖ ਕੌਮ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਅਤੇ ਇਕੱਠ ਦੀ ਸ਼ਕਤੀ ਨੂੰ ਦਰਸਾਉਂਦੀ ਹੈ।
Posted By: Gurjeet Singh
Leave a Reply