British Sikh Appeal: ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

British Sikh Appeal: ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

British Sikh Appeal: ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 23 ਸਾਲਾ ਬ੍ਰਿਟਿਸ਼ ਸਿੱਖ ਨੌਜਵਾਨ ਵਿਕਰਮ ਦਿਗਵਾ ਨੂੰ ਮੰਗਲਵਾਰ ਨੂੰ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਮਿਲ ਗਈ। ਅਪੀਲ ’ਤੇ ਸੁਣਵਾਈ 5 ਨਵੰਬਰ ਨੂੰ ਹੋਵੇਗੀ।

ਵਿਕਰਮ ਦਿਗਵਾ ਨੂੰ ਸਾਊਥੈਂਪਟਨ ਯੂਨੀਵਰਸਿਟੀ ਦੇ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ। ਸੁਣਵਾਈ ਦੌਰਾਨ ਦਿਗਵਾ ਨੇ ਆਪਣੇ ਬਚਾਅ ਲਈ ਧਾਰਮਿਕ ਕਾਰਨਾਂ ਦੀਆਂ ਦਲੀਲਾਂ ਦਿੱਤੀਆਂ ਸਨ। ਉਸ ਨੇ ਕਿਹਾ ਸੀ ਕਿ ਉਸ ਕੋਲ ਕਿਰਪਾਨ ਸੀ, ਜਿਸ ਨੂੰ ਸਿੱਖ ਬਰਤਾਨੀਆ ਵਿੱਚ ਕਾਨੂੰਨੀ ਤੌਰ ’ਤੇ ਆਪਣੇ ਕੋਲ ਰੱਖ ਸਕਦੇ ਹਨ।

ਅਦਾਲਤ ਮੁਤਾਬਕ ਹੈਨਰੀ ਨੇ ਦਿਗਵਾ ਨੂੰ ਸਿਰਫ਼ ਇਹ ਪੁੱਛਿਆ ਸੀ ਕਿ “ਕੀ ਤੁਸੀਂ ਬੁਰੇ ਆਦਮੀ ਹੋ?”। ਦਿਗਵਾ ਵੱਲੋਂ ਉਸ ’ਤੇ ਨਸਲੀ ਟਿੱਪਣੀ ਕਰਨ ਦਾ ਦਾਅਵਾ ਅਦਾਲਤ ਨੇ ਰੱਦ ਕਰ ਦਿੱਤਾ ਸੀ।

18 ਸਾਲਾ ਵਿਦਿਆਰਥੀ ਦੀ ਹੱਤਿਆ ਦਾ ਮਾਮਲਾ

ਜਾਣਕਾਰੀ ਅਨੁਸਾਰ ਦਿਗਵਾ ਨੂੰ ਪਿਛਲੇ ਸਾਲ ਦਸੰਬਰ ਵਿੱਚ ਸਾਊਥੈਂਪਟਨ ਯੂਨੀਵਰਸਿਟੀ ਦੇ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਅਦਾਲਤ ਮੁਤਾਬਕ ਨੋਵਾਕ ਪੋਰਟਸਵੁੱਡ ਵਿੱਚ ਰਾਤ ਬਾਹਰ ਬਿਤਾਉਣ ਮਗਰੋਂ ਆਪਣੇ ਘਰ ਪਰਤ ਰਿਹਾ ਸੀ, ਜਦੋਂ ਦਿਗਵਾ ਨੇ ਉਸ ’ਤੇ ਪੰਜ ਵਾਰ ਵਾਰ ਕੀਤੇ।