ਭਾਰਤੀ ਚੋਣ ਕਮਿਸ਼ਨ ਅੱਜ ਪੱਛਮੀ ਬੰਗਾਲ, ਕੇਰਲ, ਪੁਡੂਚੇਰੀ ਅਤੇ ਅਸਾਮ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਪ੍ਰੈਲ ਅਤੇ ਮਈ ਨੂੰ ਹੋਣੀਆਂ ਹਨ।ਇਸ ਚੋਣ ਪ੍ਰੋਗਰਾਮ ਦੀ ਘੋਸ਼ਣਾ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸ਼ਾਮ 4:30 ਵਜੇ ਕੀਤੀ ਜਾਵੇਗੀ। ਇਹ ਐਲਾਨ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦੇਣ ਲਈ ਕੀਤੀ ਗਈ ਇਕ ਮੀਟਿੰਗ ਤੋਂ ਇਕ ਦਿਨ ਬਾਅਦ ਆਇਆ ਹੈ।