ਭਾਈ ਲਾਲੋ ਜੀ ਸੇਵਾ ਸੁਸਾਇਟੀ ਵਲੋਂ ਖੋਲਿਆ ਗਿਆ ਸਿਖਲਾਈ ਸੈਂਟਰ

ਰਾਜਪੁਰਾ: 1 ਜੂਨ (ਰਾਜੇਸ਼ ਡਾਹਰਾ) ਭਾਈ ਲਾਲੋ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਚਿਹਰੀ ਰੋਡ ਰਾਜਪੁਰਾ ਵਿਖੇ ਹਾਲ ਵਿਚ ਅੱਜ ਪਹਿਲਾ ਸਿਲਾਈ ਸੈਂਟਰ ਖੋਲਿਆ ਗਿਆ ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਭਾਈ ਲਾਲੋ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਮਿੰਦਰ ਸਿੰਘ ਜੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਹਿਲਾਂ ਤੋਂ ਹੀ ਹਰ ਮਹੀਨੇ ਪੰਜਾਹ ਦੇ ਕਰੀਬ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਇਕ ਫਰੀ ਸਿਲਾਈ ਸੈਂਟਰ ਖੋਲਿਆ ਗਿਆ ਹੈ ਜੋ ਕਿ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਹਾਲ ਵਿਚ ਚੱਲੇਗਾ । ਇਹ ਸਿਲਾਈ ਕੋਰਸ ਛੇ ਮਹੀਨੇ ਦਾ ਹੋਵੇਗਾ ਜਿਸ ਵਿਚ ਹੁਣ ਤੱਕ 23 ਲੜਕੀਆਂ ਨੇ ਫਾਰਮ ਭਰ ਕੇ ਦਾਖਲਾ ਲਿਆ ਹੈ । ਸਿਲਾਈ ਸਿਖਾਉਣ ਲਈ ਟੀਚਰ ਦੇ ਤੌਰ ਤੇ ਰਵਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ । ਅੱਜ ਦੇ ਸਿਲਾਈ ਸੈਂਟਰ ਦਾ ਉਦਘਾਟਨ ਮੁੱਖ ਮਹਿਮਾਨ ਸੁਸਾਇਟੀ ਦੇ ਸੀਨੀਅਰ ਮੈਂਬਰ ਪ੍ਰਿਤਪਾਲ ਸਿੰਘ ਨੰਦਾ ਨੇ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਸੁਸਾਇਟੀ ਨੂੰ ਪੰਜ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ । ਇਸ ਮੌਕੇ ਚੈਅਰਮੈਨ ਸੋਹਣ ਸਿੰਘ, ਅਮਰੀਕ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਕੈਸ਼ੀਅਰ , ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਧਮੋਲੀ, ਰਣਜੀਤ ਸਿੰਘ ਸੋਹੀ , ਤਰਲੋਕ ਸਿੰਘ, ਦਵਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ, ਸੁਰਜੀਤ ਸਿੰਘ ਸਰਨਾ, ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।