ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ ਨੂੰ ਅੰਮ੍ਰਿਤਸਰ ’ਚ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ 27 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
ਅਮਲਾ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਪੰਜਾਬ ਸਰਕਾਰ ਦੇ ਅਮਲਾ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ’ਤੇ ਲਾਗੂ ਹੋਵੇਗੀ।