ਪਟਿਆਲਾ,16 ਸਤੰਬਰ(ਪੀ.ਐਸ.ਗਰੇਵਾਲ) ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਸੰਪਨ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਓਵਰਆਲ ਚੈਂਪੀਅਨਸ਼ਿਪ (ਲੜਕੇ) ਜਿੱਤ ਲਈ ਹੈ। ਇਸ ਪ੍ਰਤਿਯੋਗਤਾ ਵਿੱਚ ਮੇਜ਼ਬਾਨ ਕਾਲਜ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮ ਦੇ ਕਾਲਜ ਪਹੁੰਚਣ ਤੇ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਹੀ ਕਰਦਿਆਂ ਕਿਹਾ ਕਿ ਇਨਾਂ ਖਿਡਾਰੀਆਂ ਤੇ ਕਾਲਜ ਨੂੰ ਬੇਹੱਦ ਮਾਣ ਹੈ। ਕਾਲਜ ਵੱਲੋਂ ਆਪਣੇ ਖਿਡਾਰੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਡਾ. ਗੁਰਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਮੋਦੀ ਕਾਲਜ ਦੀ ਟੀਮ ਦੇ ਖਿਡਾਰੀਆਂ ਪੰਕਜ ਗਰਗ, ਗੁਰਪ੍ਰੀਤ ਸਿੰਘ, ਅੰਕੁਸ਼ ਮਿਸ਼ਰਾ, ਦਮਨਜੀਤ ਸਿੰਘ ਅਤੇ ਅਭਿਰਾਜ ਸਿੰਘ ਬੱਤਰਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਯਕੀਨੀ ਬਣਾਈ। ਇਨਾਂ ਮੁਕਾਬਲਿਆਂ ਵਿੱਚ ਕਾਲਜ ਦੀਆਂ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੀ ਟੀਮ ਵਿੱਚ ਯੁਕਤਾ ਸ਼ਰਮਾ, ਮਨਪ੍ਰੀਤ ਕੌਰ, ਪ੍ਰਭਸਿਮਰਨ ਕੌਰ, ਅਰਪਨਾ ਅਤੇ ਹਿਤੈਸ਼ੀ ਨੇ ਵਧੀਆਂ ਖੇਡ ਦਾ ਪ੍ਰਦਰਸ਼ਨ ਕੀਤਾ। ਪਿ੍ਰੰਸੀਪਲ ਡਾ. ਖੁਸ਼ਵਿੰਦਰ ਜੀ ਨੇ ਖੇਡ ਵਿਭਾਗ ਦੇ ਮੁਖੀ ਡਾ. ਨਿਸ਼ਾਨ ਸਿੰਘ, ਪੋ੍ਰ. ਹਰਨੀਤ ਸਿੰਘ ਅਤੇ ਮੈਡਮ ਮਨਦੀਪ ਕੌਰ ਦੇ ਭਰਪੂਰ ਯਤਨਾ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਅੱਗੇ ਤੋਂ ਵੀ ਇਸੇ ਭਾਵਨਾ ਨਾਲ ਖਿਡਾਰੀਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ ਦੀ ਪੇ੍ਰਰਨਾ ਦਿੱਤੀ।