Punjab Infoline

ਪੰਜਾਬੀ

ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ, ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਦੇ ਆਦੇਸ਼

21 Nov, 2026 09:23 PM

ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਦੋਵੇਂ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਆਦੇਸ਼ ਅਨੁਸਾਰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖਣ ਲਈ ਪਹੁੰਚੇ ਸਨ। ਇੱਥੇ ਸਿੰਘ ਸਾਹਿਬ ਨੇ ਲੰਮਾ ਸਮਾਂ ਸ਼ਿਕਾਇਤਕਰਤਾ ਅਤੇ ਪ੍ਰਬੰਧਕਾਂ ਦਾ ਪੱਖ ਸੁਣਿਆ ਅਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਹਾਸਲ ਕੀਤੇ।

ਇਸ ਦੌਰਾਨ ਮਾਮਲੇ ਨਾਲ ਸਬੰਧਤ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਸਬੰਧਤ ਧਿਰਾਂ ਵੱਲੋਂ ਗੰਭੀਰ ਅਣਗਹਿਲੀਆਂ ਅਤੇ ਗਲਤੀਆਂ ਸਾਹਮਣੇ ਆਈਆਂ।

ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰਨ ਅਤੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਲਈ ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਧਾਰਮਿਕ ਪੜਤਾਲਾਂ ਅਤੇ ਸ. ਭੋਲਾ ਸਿੰਘ, ਇੰਚਾਰਜ ਉਪ-ਦਫ਼ਤਰ ਤਲਵੰਡੀ ਸਾਬੋ 'ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਹੈ।

ਇਹ ਕਮੇਟੀ 2 ਦਸੰਬਰ 2026 ਤੱਕ ਮਾਮਲੇ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ। ਇਸ ਦੇ ਨਾਲ ਹੀ ਬੇਅਦਬੀ ਨਾਲ ਸਬੰਧਤ ਘਟਨਾ ਦੀ 15 ਤੋਂ 17 ਨਵੰਬਰ 2026 ਤੱਕ ਦੀ ਸੀਸੀਟੀਵੀ ਫੁਟੇਜ ਵੀ ਰਿਪੋਰਟ ਵਿੱਚ ਸ਼ਾਮਲ ਕੀਤੀ ਜਾਵੇਗੀ।

Latest News