ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ ਨੂੰ ਲੁਧਿਆਣਾ ਵਿਖੇ ਆਯੋਜਿਤ

ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ ਨੂੰ ਲੁਧਿਆਣਾ ਵਿਖੇ ਆਯੋਜਿਤ

ਲੁਧਿਆਣਾ: ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ “ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ 2025 ਨੂੰ ਰਾਮਗੜੀਆ ਕਾਲਜ, ਨੇੜੇ ਵਿਸ਼ਕਰਮਾ ਚੌਂਕ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।


ਇਹ ਗੋਸ਼ਟੀ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ, ਸ਼੍ਰੀ ਅਨੰਦਪੁਰ ਸਾਹਿਬ, ਸਾਹਿਬਜਾਦਾ ਜੂਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਦੇ ਸਾਂਝੇ ਉਪਰਾਲੇ ਤਹਿਤ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਅਤੇ “ਪੰਥਕ ਤਾਲਮੇਲ ਸੰਗਠਨ” ਵੀ ਇਸ ਵਿੱਚ ਸਹਿਯੋਗੀ ਹਨ।


ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਇਹ “ਸਾਂਝੀ ਵਿਚਾਰ ਗੋਸ਼ਟੀ” ਸਿਲਸਿਲੇਵਾਰ ਚੌਥਾ ਸੇਮੀਨਾਰ ਹੋਵੇਗਾ। ਇਸ ਤੋਂ ਪਹਿਲਾਂ ਲੁਧਿਆਣਾ, ਸ਼੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਵੀ ਇਸ ਤਰ੍ਹਾਂ ਦੀਆਂ ਗੋਸ਼ਟੀਆਂ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਹਜ਼ਾਰਾਂ ਵਿਦਿਆਰਥੀਆਂ, ਨੌਜਵਾਨਾਂ ਅਤੇ ਪ੍ਰਚਾਰਕਾਂ ਨੇ ਭਾਗ ਲਿਆ ਸੀ।


ਇਸ ਗੋਸ਼ਟੀ ਵਿੱਚ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਗਿਆਨਵਾਨ ਵਿਦਵਾਨ, ਪ੍ਰਚਾਰਕ ਅਤੇ ਵਿਦਿਆਰਥੀ ਗੁਰਮਤਿ, ਤਤਗਿਆਨ ਅਤੇ ਮਿਸ਼ਨਰੀ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਇਹ ਸਮਾਗਮ ਗੁਰਮਤਿ ਗਿਆਨ ਦੇ ਪ੍ਰਚਾਰ-ਪਰਸਾਰ ਅਤੇ ਨਵੀਂ ਪੀੜ੍ਹੀ ਨੂੰ ਧਾਰਮਿਕ ਵਿਦਿਆ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।


Posted By: Gurjeet Singh