ਨੋਇਡਾ ਵਿੱਚ AC ਸਲੀਪਰ ਬੱਸ ਨੂੰ ਭਿਆਨਕ ਅੱਗ, 9 ਯਾਤਰੀ ਜਿਉਂਦੇ ਸੜੇ
ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਇੱਕ ਨਿੱਜੀ AC ਸਲੀਪਰ ਬੱਸ ਨੂੰ ਅੱਗ ਲੱਗਣ ਕਾਰਨ ਨੌਂ ਯਾਤਰੀ ਜਿਉਂਦੇ ਸੜ ਗਏ। ਬੱਸ ਵਿੱਚ ਕੁੱਲ 35 ਯਾਤਰੀ ਸਵਾਰ ਸਨ। ਕਈ ਯਾਤਰੀਆਂ ਨੇ ਖਿੜਕੀਆਂ ਤੋੜ ਕੇ ਅਤੇ ਬਾਹਰ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਇਹ ਹਾਦਸਾ ਬੁੱਧਵਾਰ ਅੱਧੀ ਰਾਤ ਨੂੰ ਜੇਵਰ ਹਵਾਈ ਅੱਡੇ ਤੋਂ ਕਰੀਬ 2 ਕਿਲੋਮੀਟਰ ਦੂਰ ਵਾਪਰਿਆ। ਜਾਣਕਾਰੀ ਅਨੁਸਾਰ ਬੱਸ ਦਿੱਲੀ ਤੋਂ ਮਹੋਬਾ ਜਾ ਰਹੀ ਸੀ।
45 ਮਿੰਟਾਂ ਵਿੱਚ ਅੱਗ ’ਤੇ ਕਾਬੂ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ’ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਨੇ 45 ਮਿੰਟਾਂ ਦੇ ਅੰਦਰ ਅੱਗ ’ਤੇ ਕਾਬੂ ਪਾ ਲਿਆ, ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।
ਹਾਦਸੇ ਵਿੱਚ ਮਾਰੇ ਗਏ ਨੌਂ ਯਾਤਰੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਅੱਗ ਲੱਗਣ ਦੇ ਕਾਰਨ ਦੀ ਜਾਂਚ ਜਾਰੀ
ਬੱਸ ਨੂੰ ਅੱਗ ਲੱਗਣ ਦੇ ਦੋ ਸੰਭਾਵਿਤ ਕਾਰਨ ਮੰਨੇ ਜਾ ਰਹੇ ਹਨ। ਪਹਿਲਾ ਕਾਰਨ ਬੱਸ ਦੇ ਅੰਦਰ ਸ਼ਾਰਟ ਸਰਕਟ ਹੋਣਾ ਅਤੇ ਦੂਜਾ ਬੱਸ ਵਿੱਚ ਲਿਜਾਏ ਜਾ ਰਹੇ ਪਟਾਕਿਆਂ ਕਾਰਨ ਧਮਾਕਾ ਹੋਣਾ ਦੱਸਿਆ ਜਾ ਰਿਹਾ ਹੈ।
ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।
Posted By: Punjab Infoline Bureau