ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਆਏ ਦਿਲਜੀਤ ਦੋਸਾਂਝ, ਪਰਿਵਾਰ ਲਈ ਇਨਸਾਫ਼ ਦੀ ਕੀਤੀ ਮੰਗ

ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਆਏ ਦਿਲਜੀਤ ਦੋਸਾਂਝ, ਪਰਿਵਾਰ ਲਈ ਇਨਸਾਫ਼ ਦੀ ਕੀਤੀ ਮੰਗ

Parvinder Singh Jhota Case: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਰਾਹੀਂ ਉਨ੍ਹਾਂ ਨੇ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਗੱਲ ਕਹੀ।

ਦਿਲਜੀਤ ਦੋਸਾਂਝ ਨੇ ਆਪਣੀ ਪੋਸਟ ਵਿੱਚ ਲਿਖਿਆ, “ਸ਼ਹੀਦ ਪਰਵਿੰਦਰ ਸਿੰਘ... ਸਮੁੱਚਾ ਪੰਜਾਬ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ, ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।”

ਦਿਲਜੀਤ ਦੀ ਇਸ ਪੋਸਟ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

```