400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੱਗੇ ਕਰਫਿੳੂ ਦੌਰਾਨ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ਼ ਹਰੀ ਸਿੰਘ ਦੀ ਅਗਵਾਈ ਹੇਠ ਉਨਾਂ ਦੀ ਟੀਮ ਵੱਲੋਂ ਅੱਜ ਨੇੜਲੇ ਪਿੰਡ ਬੇਨੜਾ ਦੇ ਕਰੀਬ 400 ਪਰਿਵਾਰਾਂ ਨੂੰ ਰਾਸ਼ਨ ਪਹੁੰਚਾਇਆ ਗਿਆ। ਜਿਕਰਯੋਗ ਹੈ ਕਿ ਲੰਘੇ ਦਿਨ ਰਾਸ਼ਨ ਵੰਡਣ ਦਾ ਐਲਾਨ ਕਰਨ ਮੌਕੇ ਹਰੀ ਸਿੰਘ ਨਾਭਾ ਅਤੇ ਉਨਾਂ ਦੀ ਟੀਮ ਵੱਲੋਂ ਕੋਰੋਨਾ ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ, ਪ੍ਰੰਤੂ ਅੱਜ ਉਨਾਂ ਦੀ ਟੀਮ ਵੱਲੋਂ ਇਸ ਸੰਬੰਧੀ ਪੂਰਾ ਅਹਤਿਹਾਤ ਵਰਤਿਆ ਗਿਆ। ਉਨਾਂ ਦੱਸਿਆ ਕਿ ਹਲਕੇ ਦੇ ਪੰਜ ਹਜਾਰ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ, ਜਿਸ ਤਹਿਤ ਅੱਜ ਪਹਿਲੇ ਪੜਾਅ ’ਚ 400 ਪਰਿਵਾਰਾਂ ਤੱਕ ਰਾਸ਼ਨ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਦਰਪੇਸ਼ ਹਰੇਕ ਮੁਸ਼ਕਲ ਨੂੰ ਹੱਲ ਕਰਵਾਉਣ ਲਈ ਉਹ ਵਚਨਬੱਧ ਹਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਲੋੜਵੰਦਾਂ ਦੀ ਮੱਦਦ ਲਈ ਹੋਰ ਵੀ ਉਪਰਾਲੇ ਕੀਤੇ ਜਾਣਗੇ।