ਮਾਂ ਬੋਲੀ ‘ਤੇ ਹਮਲਾ ਬਰਦਾਸ਼ਤ ਨਹੀਂ – ਪੰਜਾਬੀ ਪਾਠਕ੍ਰਮ ਵਾਪਸ ਲਿਆ ਜਾਵੇ: ਸੁਖਬੀਰ ਬਾਦਲ

ਮਾਂ ਬੋਲੀ ‘ਤੇ ਹਮਲਾ ਬਰਦਾਸ਼ਤ ਨਹੀਂ – ਪੰਜਾਬੀ ਪਾਠਕ੍ਰਮ ਵਾਪਸ ਲਿਆ ਜਾਵੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਸੀਬੀਐਸਈ ਵੱਲੋਂ 2025-26 ਦੇ ਪਾਠਕ੍ਰਮ ਵਿੱਚੋਂ ਖੇਤਰੀ ਭਾਸ਼ਾਵਾਂ, ਖ਼ਾਸ ਕਰਕੇ ਪੰਜਾਬੀ ਨੂੰ ਹਟਾਉਣ ਦੇ ਫੈਸਲੇ ਦੀ ਸ਼ਖ਼ਤ ਨਿਖੇਧੀ ਕੀਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਫੈਸਲੇ ਨੂੰ ਪੰਜਾਬ ਅਤੇ ਪੰਜਾਬੀਆਂ ‘ਤੇ ਹਮਲਾ ਕਰਾਰ ਦਿੰਦਿਆਂ ਤੁਰੰਤ ਵਾਪਸੀ ਦੀ ਮੰਗ ਕੀਤੀ ਹੈ।


ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜਿਵੇਂ ਤੇਲੰਗਾਨਾ ਸਰਕਾਰ ਨੇ ਆਪਣੇ ਰਾਜ ਵਿੱਚ ਸੀਬੀਐਸਈ ਸਕੂਲਾਂ ਸਮੇਤ ਸਾਰੇ ਸਕੂਲਾਂ ਵਿੱਚ ਤੇਲਗੂ ਨੂੰ ਲਾਜ਼ਮੀ ਕੀਤਾ ਹੈ, ਓਹੀ ਮਾਡਲ ਪੰਜਾਬ ਵਿੱਚ ਵੀ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਮਾਂ ਬੋਲੀ ਦੀ ਰੱਖਿਆ ਲਈ ਇਕੱਠੇ ਹੋਣ ਦੀ ਅਪੀਲ ਕੀਤੀ।


ਇਹ ਗੁੱਸਾ ਕੇਵਲ ਅਕਾਲੀ ਦਲ ਤੱਕ ਸੀਮਤ ਨਹੀਂ ਰਹਿ ਗਿਆ, ਬਲਕਿ ਪੰਜਾਬ ‘ਚ ਵੱਖ-ਵੱਖ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਇਸ ਫ਼ੈਸਲੇ ‘ਤੇ ਗੁੱਸਾ ਪ੍ਰਗਟ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਵੀ ਇਸ ਫ਼ੈਸਲੇ ਨੂੰ ਅਣਨਸਾਫ਼ੀ ਦੱਸਦੇ ਹੋਏ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।


Posted By: Gurjeet Singh