Punjab Infoline

ਪੰਜਾਬੀ

₹6,000 ਕਰੋੜ ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ

30 Sep, 2026 12:44 PM

ਪੰਜਾਬ ਦੇ ₹6,000 ਕਰੋੜ ਦੇ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਇਸੇ ਦਿਨ ਡਰੱਗ ਮਾਮਲੇ ਵਿੱਚ ਸਜ਼ਾਯਾਫ਼ਤਾ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਮਾਮਲੇ ਦੀ ਜਾਂਚ ਦੌਰਾਨ ਮਜੀਠੀਆ ਅਤੇ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।

Latest News