Punjab Infoline

ਪੰਜਾਬੀ

ਆਪਣੇ ਖੇਤਾਂ ਵਿੱਚ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, 7 ਨਵੰਬਰ ਦੀ ਸੰਭਾਵਨਾ

06 Nov, 2026 03:49 PM

ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕੀਤਾ ਜਾਵੇਗਾ। 7 ਨਵੰਬਰ ਨੂੰ ਅੰਤਿਮ ਸਸਕਾਰ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦਿੱਤੀ।

ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੀਜੀਆਈ ਚੰਡੀਗੜ੍ਹ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ। ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕੀਤਾ ਜਾਵੇਗਾ।

ਸਿੱਧੂ ਮੁਤਾਬਕ ਅੰਤਿਮ ਸਸਕਾਰ ਦੀਆਂ ਤਿਆਰੀਆਂ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੰਤਿਮ ਸੰਸਕਾਰ ਦੇ ਸਮੇਂ ਬਾਰੇ ਅਧਿਕਾਰਤ ਜਾਣਕਾਰੀ ਪੋਸਟਮਾਰਟਮ ਤੋਂ ਬਾਅਦ ਦਿੱਤੀ ਜਾਵੇਗੀ।

24 ਦਿਨਾਂ ਬਾਅਦ ਪੋਸਟਮਾਰਟਮ ਲਈ PGI ਭੇਜੀ ਗਈ ਸੀ ਮ੍ਰਿਤਕ ਦੇਹ

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਵਿੱਚ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਈ ਝੜਪ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਉਨ੍ਹਾਂ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਹੀ। ਧਰਨਿਆਂ ਅਤੇ ਸੂਬਾ ਸਰਕਾਰ ਨਾਲ ਬਣੇ ਤਣਾਅ ਦੇ ਵਿਚਕਾਰ ਵੀਰਵਾਰ ਦੇਰ ਰਾਤ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਸੀ।

Latest News