ਬਦੀ ਉਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 08 ਅਕਤੂਬਰ (ਰਾਜ਼ੇਸ਼ ਬਾਂਸਲ): ਬਦੀ ਉਪਰ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ਼ਹਿਰ ਵਿਖੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਖੇਤਰਾਂ ਵਿੱਚ ਰਾਮਲੀਲਾ ਕਮੇਟੀਆਂ ਵੱਲੋਂ ਖੇਡੀ ਜਾ ਰਹੀ ਰਾਮਲੀਲਾ ਦੇ ਅੰਤਿਮ ਦਿਨ ਕਈ-ਕਈ ਫੁੱਟ ਉੱਚੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਲਾਏ ਗਏ। ਇਸ ਤਿਉਹਾਰ ਦੇ ਮੱਦੇਨਜ਼ਰ ਸਥਾਨਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਵੇਰ ਤੋਂ ਹੀ ਰਾਵਣ ਸਾੜਣ ਵਾਲੀਆਂ ਥਾਵਾਂ ਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਦਿਨ ਵਿੱਚ ਇਹਨਾਂ ਰਾਮਲੀਲਾ ਪ੍ਰਬੰਧਕ ਕਮੇਟੀਆਂ ਵੱਲੋਂ ਝਾਕੀਆਂ ਵੀ ਕੱਢੀਆਂ ਗਈਆਂ ਅਤੇ ਸਵੇਰ ਤੋਂ ਹੀ ਲੋਕਾਂ ਦੀ ਖੂਬ ਚਹਿਲ-ਪਹਿਲ ਦੇਖੀ ਗਈ ਅਤੇ ਰਾਵਣ ਸੜਦਾ ਦੇਖਣ ਲਈ ਸ਼ਹਿਰ ਅਤੇ ਨੇੜਲੇ ਇਲਾਕਿਆਂ ਦੇ ਲੋਕ ਵੱਡੀ ਗਿਣਤੀ ਵਿੱਚ ਪੁੱਜੇ ਅਤੇ ਦੇਰ ਸ਼ਾਮ ਇਹਨਾਂ ਪੁਤਲਿਆਂ ਨੂੰ ਅੱਗ ਲਾ ਕੇ ਸਾੜਿਆ ਗਿਆ ਅਤੇ ਬਾਅਦ ਵਿੱਚ ਰਾਮਲੀਲਾ ਕਮੇਟੀਆਂ ਵੱਲੋਂ ਜੇਤੂ ਜਸ਼ਨ ਵੀ ਮਨਾਇਆ ਗਿਆ।