-
ਸਾਡਾ ਸੱਭਿਆਚਾਰ
-
Thu May,2021
ਦੋਰਾਹਾ,ਆਨੰਦ,ਦੇਸ਼ ਭਰ ’ਚ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਖਾਤਮੇ ਲਈ ਸਾਨੂੰ ਸਿਹਤ ਸੰਗਠਨ ਵਲੋਂ ਵੈਕਸੀਨ ਲਗਾਉਣ ਦੀ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਨੂੰ ਬਿਨਾਂ ਕਿਸੇ ਡਰ, ਘਬਰਾਹਟ ਅਤੇ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਦੇ ਹੋਏ ਕੋਵਿਡ-19 ਦਾ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਇਹ ਵਿਚਾਰ ਪੰਜਾਬੀ ਸੰਗੀਤ ਜਗਤ ਦੇ ਉਘੇ ਗਾਇਕ ਗੁਰਵਿੰਦਰ ਬਰਾੜ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਦਾ ਟੀਕਾ ਲਗਵਾਉਂਦੇ ਵਕਤ ਸਾਂਝੇ ਕੀਤੇ। ਗੱਲਬਾਤ ਕਰਦਿਆਂ ਓਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੁਬਾਰਾ ਤੋਂ ਆਪਣੇ ਪੈਰ ਪਸਾਰਣ ਲੱਗੀ ਹੈ ਇਸਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਨੋਜਵਾਨ ਪੀੜੀ ਅਤੇ 60 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਕੋਰੋਨਾ ਵੈਕਸੀਨ ਜਰੂਰ ਕਰਵਾਉਣ ਅਤੇ ਮਾਸਕ ਦੀ ਵਰਤੋ ਕਰੋ, ਸਮਾਜਿਕ ਦੂਰੀ ਬਣਾਈ ਰੱਖੋ ਅਤੇ ਸਮੇਂ-ਸਮੇਂ ਹੱਥ ਜਰੂਰ ਧੋਵੋ ਆਦਿ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਉਹਨਾਂ ਨੂੰ ਵੈਕਸੀਨ ਕਰਾਉਣ ਤੋਂ ਬਾਅਦ ਸਰੀਰਕ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਈ।