ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਹਨ। ਉੱਥੇ 23 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਵਿੱਚ ਸਹੀਦ ਭਗਤ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਗਿਆ। ਏਥੋਂ ਦੇ ਨੇੜੇ ਪਿੰਡ ਰੋਹ੍ਹਲਾ ਦੇ ਨੌਜਵਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਭਗਤ ਸਿੰਘ ਦੀ ਸਹੀਦੀ ਨੂੰ ਸਮਰਪਿਤ ਪਿੰਡ ਤੋਂ ਘੁਲਾਲ ਟੋਲ ਪਲਾਜ਼ਾ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਪਿੰਡ ਰੋਹ੍ਹਲਾ ਦੇ ਨੌਜਵਾਨਾਂ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਨੌਜਵਾਨਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਸ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅਸੀਂ ਇਸ ਕੈਂਡਲ ਮਾਰਚ ਰਾਹੀਂ ਭਗਤ ਸਿੰਘ ਦਾ ਸੁਨੇਹਾ ਇਲਾਕੇ ਦੇ ਨੌਜਵਾਨਾਂ ਤੱਕ ਪਹੁੰਚਾਉਣਾ ਚਾਹੁੰਦੇ ਹਾਂ ਕਿ ਅਸੀਂ ਕਦੀ ਗੁਲਾਮ ਬਣ ਕੇ ਨਹੀਂ ਰਹਿਣਾ। ਸਾਨੂੰ ਜਬਰ ਤੇ ਜੁਲਮ ਖਿਲਾਫ ਲੜਨਾ ਆਉਂਦਾ ਹੈ। ਸ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਅਸੀਂ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸਾਨ ਅੰਦੋਲਨ ਵਿੱਚ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਕਰੋ।ਇਸ ਮੌਕੇ ਸ ਜਗਤਾਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖੀ, ਮਨਪ੍ਰੀਤ ਸਿੰਘ, ਸਿਮਰਜੀਤ ਸਿੰਘ, ਲਖਬੀਰ ਸਿੰਘ, ਪ੍ਰੀਤਮ ਸਿੰਘ, ਬਹਾਦਰ ਸਿੰਘ, ਅਕਾਸ਼ਦੀਪ, ਬੌਬੀ, ਫੌਜੀ, ਜੱਸਾ, ਰਾਜੂ, ਜਸਪ੍ਰੀਤ ਜੱਸਾ, ਅਵਤਾਰ ਸਿੰਘ ਘੋਲਾ ਆਦਿ ਹਾਜ਼ਰ ਰਹੇ।