ਪਿੰਡ ਗੱਜੂਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਹੁੰਗਾਰਾ, ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਹੋਏ ਸ਼ਾਮਲ

ਪਿੰਡ ਗੱਜੂਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਹੁੰਗਾਰਾ, ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਹੋਏ ਸ਼ਾਮਲ

ਰਾਜਪੁਰਾ,27 ਨਵੰਬਰ (ਰਾਜੇਸ਼ ਡਾਹਰਾ) 

ਹਲਕਾ ਰਾਜਪੁਰਾ ਦੇ ਪਿੰਡ ਗੱਜੂਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਵਿਅਕਤੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਸ. ਨਿਰਮਲ ਸਿੰਘ ਸੇਖਣ ਮਾਜਰਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸ. ਜਸਵੀਰ ਸਿੰਘ ਬਲਵੇੜਾ ਅਤੇ ਕੌਰ ਕਮੇਟੀ ਪੰਜਾਬ ਦੀ ਪ੍ਰਧਾਨ ਬੀਬੀ ਸਤਨਾਮ ਕੌਰ ਦੀ ਅਗਵਾਈ ਹੇਠ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸ਼ਨਦੀਪ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ, ਤਰਮਿੰਦਰ ਸਿੰਘ, ਮੰਨੀ ਸਿੰਘ, ਕਮਲਜੀਤ ਸਿੰਘ, ਹਰਜੋਤ ਸਿੰਘ, ਗੁਰਕਿਰਤ ਸਿੰਘ, ਗੁਰਸ਼ਰਨ, ਗੁਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸਾਹਿਬ, ਲਖਵਿੰਦਰ, ਗੁਰਤੇਜ ਸਿੰਘ, ਕੁਲਵਿੰਦਰ ਸਿੰਘ, ਮਨਜੋਤ ਸਿੰਘ, ਗੁਰਸਾਹਿਬ ਸਿੰਘ, ਕਰਨਜੀਤ ਸਿੰਘ ਅਤੇ ਗੁਰਜੰਟ ਸਿੰਘ ਸ਼ਾਮਲ ਹਨ।

ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।