Punjab Infoline

ਪੰਜਾਬੀ

ਫਰੀਦਕੋਟ ਵਿੱਚ ਭਲਕੇ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ ਤੇ ਸੇਵਾ ਕੇਂਦਰਾਂ ਵਿੱਚ ਰਹੇਗੀ ਛੁੱਟੀ

22 Sep, 2026 08:42 PM

ਫਰੀਦਕੋਟ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਸਬੰਧੀ ਫਰੀਦਕੋਟ ਵਿੱਚ 23 ਸਤੰਬਰ 2026 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ’ਤੇ ਬੁੱਧਵਾਰ, 23 ਸਤੰਬਰ 2026 ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਲੋਕਲ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਸੰਸਥਾਵਾਂ ਵਿੱਚ ਰਹੇਗੀ ਛੁੱਟੀ

ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ ਵਿੱਚ ਛੁੱਟੀ ਰਹੇਗੀ। ਇਹ ਹੁਕਮ ਬੈਂਕਿੰਗ ਸੈਕਟਰ ’ਤੇ ਲਾਗੂ ਨਹੀਂ ਹੋਵੇਗਾ।

ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆਵਾਂ ਲਈ ਛੋਟ

ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ 23 ਸਤੰਬਰ 2026, ਬੁੱਧਵਾਰ ਨੂੰ ਕਿਸੇ ਵਿਦਿਅਕ ਅਦਾਰੇ ਵਿੱਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੈ ਤਾਂ ਸਬੰਧਤ ਪ੍ਰੀਖਿਆ ਕੇਂਦਰਾਂ ਜਾਂ ਅਦਾਰਿਆਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Posted By: Punjab Infoline Bureau

Latest News