Punjab Infoline

ਪੰਜਾਬੀ

ਮਾਨਸਾ ’ਚ ਵੱਡੀ ਵਾਰਦਾਤ: DC ਦੇ ਗੰਨਮੈਨ ਅਤੇ ਉਸ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

20 Oct, 2026 08:55 AM

ਪੰਜਾਬ ਦੇ ਮਾਨਸਾ ਵਿੱਚ ਤੜਕਸਾਰ ਇੱਕ ਪੁਲਿਸ ਮੁਲਾਜ਼ਮ ਦੇ ਪਰਿਵਾਰ ’ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਮਾਨਸਾ ਦੇ ਡਿਪਟੀ ਕਮਿਸ਼ਨਰ ਕੋਲ ਗੰਨਮੈਨ ਵਜੋਂ ਤਾਇਨਾਤ ਕਾਂਸਟੇਬਲ ਗੁਰਵਿੰਦਰ ਸਿੰਘ ਅਤੇ ਉਸ ਦੇ ਇੱਕ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਦੂਜਾ ਪੁੱਤਰ ਦਿਲਸ਼ਾਨ ਸਿੰਘ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ, ਅਣਪਛਾਤੇ ਵਿਅਕਤੀਆਂ ਨੇ ਪਰਿਵਾਰ ’ਤੇ ਹਮਲਾ ਕੀਤਾ। ਗੋਲੀਬਾਰੀ ਤੋਂ ਬਾਅਦ ਜ਼ਖ਼ਮੀ ਹਰਪ੍ਰੀਤ ਕੌਰ ਅਤੇ ਦਿਲਸ਼ਾਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਬਠਿੰਡਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ##

ਦੋ ਦਿਨਾਂ ਤੋਂ ਛੁੱਟੀ ’ਤੇ ਸੀ ਗੰਨਮੈਨ

ਕਾਂਸਟੇਬਲ ਗੁਰਵਿੰਦਰ ਸਿੰਘ ਮਾਨਸਾ ਦੇ ਡਿਪਟੀ ਕਮਿਸ਼ਨਰ ਕੋਲ ਗੰਨਮੈਨ ਵਜੋਂ ਤਾਇਨਾਤ ਸੀ। ਜਾਣਕਾਰੀ ਮੁਤਾਬਕ, ਉਹ ਪਿਛਲੇ ਦੋ ਦਿਨਾਂ ਤੋਂ ਛੁੱਟੀ ’ਤੇ ਸੀ। ##

ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ

ਪੁਲਿਸ ਅਨੁਸਾਰ, ਹਮਲੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਹਾਲੇ ਤੱਕ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

 

Latest News